ਸਿੰਘੂ ਬਾਰਡਰ ‘ਤੇ ਹੋਏ ਕਤਲ ਦੇ ਮਾਮਲੇ ‘ਚ ਇਕ ਹੋਰ ਗ੍ਰਿਫ਼ਤਾਰੀ, ਨਿਹੰਗ ਲਖਬੀਰ ਸਿੰਘ ਨੂੰ ਅਦਾਲਤ ਨੇ ਰਿਮਾਂਡ ‘ਤੇ ਭੇਜਿਆ

TeamGlobalPunjab
1 Min Read

ਜੰਡਿਆਲਾ ਗੁਰੂ/ ਸੋਨੀਪਤ : ਸਿੰਘੂ ਬਾਰਡਰ ਤੇ ਵਾਪਰੀ ਘਟਨਾ ਦੇ ਸਬੰਧ ‘ਚ ਇੱਕ ਹੋਰ ਨਿਹੰਗ ਸਿੰਘ ਦੀ ਗ੍ਰਿਫ਼ਤਾਰੀ ਹੋਈ ਹੈ। ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਅਮਰਕੋਟ ਤੋਂ ਨਰਾਇਣ ਸਿੰਘ ਨੇ ਸਿੰਘੂ ਬਾਰਡਰ ’ਤੇ ਹੋਏ ਅਣਮਨੁੱਖੀ ਕਤਲ ਦੇ ਸਬੰਧ ਵਿਚ ਆਪਣੀ ਗ੍ਰਿਫਤਾਰੀ ਦਿੱਤੀ ਹੈ। ਨਿਹੰਗ ਨਰਾਇਣ ਸਿੰਘ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਕੇ ਪੰਜਾਬ ਪੁਲਿਸ ਨੂੰ ਆਤਮਸਮਰਪਣ ਕੀਤਾ। ਇਸ ਮੌਕੇ ਵੱਡੇ ਪੱਧਰ ’ਤੇ ਨਿਹੰਗ ਨਰਾਇਣ ਸਿੰਘ ਦੇ ਸਮਰਥਕ ਮੌਜੂਦ ਸਨ।

ਦੱਸ ਦੇਈਏ ਕਿ ਕੱਲ੍ਹ ਕਤਲ ਦੀ ਘਟਨਾ ਤੋਂ ਬਾਅਦ ਨਿਹੰਗ ਨਰਾਇਣ ਸਿੰਘ ਪਿੰਡ ਵਾਪਸ ਪਰਤ ਆਇਆ ਸੀ।

ਜ਼ਿਕਰਯੋਗ ਹੈ ਕਿ ਕੱਲ੍ਹ ਇਸ ਕਤਲ ਮਾਮਲੇ ਵਿਚ ਨਿਹੰਗ ਲਖਬੀਰ ਸਿੰਘ ਨੇ ਆਤਮ ਸਮਰਪਣ ਕੀਤਾ ਸੀ। ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਉਸਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

- Advertisement -

ਕੱਲ੍ਹ ਆਤਮ ਸਮਰਪਣ ਕਰਨ ਵਾਲੇ ਨਿਹੰਗ ਲਖਬੀਰ ਸਿੰਘ ਨੂੰ ਅਦਾਲਤ ਨੇ ਅੱਜ ਸੱਤ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ।

Share this Article
Leave a comment