ਨਵੀਂ ਦਿੱਲੀ:- ਦਿੱਲੀ ਦੀ ਸਰਹੱਦ ‘ਤੇ ਖੇਤੀਬਾੜੀ ਕਾਨੂੰਨ ਖਿਲਾਫ ਕਿਸਾਨਾਂ ਦਾ ਵਿਰੋਧ ਪਿਛਲੇ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਇਸ ਕਰਕੇ ਬਾਰਡਰ ‘ਤੇ ਬੈਰੀਕੇਡਿੰਗ ਕੀਤੀ ਗਈ ਹੈ ਤਾਂ ਕਿ ਕਿਸਾਨ ਦਿੱਲੀ ਵਿੱਚ ਦਾਖਲ ਨਾ ਜਾਣ। ਬੀਤੇ ਮੰਗਲਵਾਰ ਨੂੰ ਲੋਕਾਂ ਨੂੰ ਸੁੱਕ ਦਾ ਸਾਹ ਦਿੰਦੇ ਹੋਏ ਗਾਜ਼ੀਪੁਰ ਸਰਹੱਦ ‘ਤੇ ਦਿੱਲੀ ਪੁਲਿਸ ਵੱਲੋਂ ਐਨਐਚ 9 ਹਾਈ-ਵੇਅ ਫਲਾਈਓਵਰ ਦੀ ਇੱਕ ਸੜਕ ਖੋਲ੍ਹੀ ਗਈ ਹੈ, ਜਿਸ ਕਰਕੇ ਗਾਜ਼ੀਆਬਾਦ ਤੋਂ ਦਿੱਲੀ ਆਉਣ ਵਾਲੇ ਲੋਕਾਂ ਨੇ ਰਾਹਤ ਦਾ ਸਾਹ ਲਿਆ ਹੈ।
ਦੱਸ ਦੇਈਏ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇਸ ਦੇ ਨਾਲ ਹੀ ਦਿੱਲੀ ਨਾਲ ਲੱਗਦੀਆਂ ਸਰਹੱਦਾਂ ਵੀ ਸੀਲ ਕੀਤੀ ਹੋਈਆਂ ਸਨ, ਜਿਸ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਬੀਤੇ ਮੰਗਲਵਾਰ ਨੂੰ ਇੱਕ ਸੜਕ ਖੋਲ੍ਹ ਦਿੱਤੀ ਗਈ ਹੈ।