ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ ਇਸ ਦਿਨ ਤੋਂ ਸ਼ੁਰੂ

Global Team
1 Min Read

ਚੰਡੀਗੜ੍ਹ: ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.), ਜੰਮੂ ਅਤੇ ਕਸ਼ਮੀਰ (ਯੂ.ਟੀ.) ਅਤੇ ਲੱਦਾਖ (ਯੂ.ਟੀ.) ਦੇ ਯੋਗ ਅਣ-ਵਿਆਹੁਤਾ ਨੌਜਵਾਨਾਂ ਲਈ ਅਗਨੀ ਵੀਰ ਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 07 ਜਨਵਰੀ,2025 ਤੋਂ ਆਰੰਭ ਕੀਤੀ ਗਈ ਹੈ। ਇਹ ਰਜਿਸਟ੍ਰੇਸ਼ਨ 27 ਜਨਵਰੀ, 2025 ਤੱਕ ਜਾਰੀ ਰਹੇਗੀ ਅਤੇ 22 ਮਾਰਚ, 2025 ਨੂੰ ਆਨਲਾਈਨ ਪ੍ਰੀਖਿਆ ਲਈ ਜਾਵੇਗੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਮੁਹਿੰਮ ਲਈ 01 ਜਨਵਰੀ, 2005 ਤੋਂ 01 ਜੁਲਾਈ 2008 (ਇਹ ਦੋਵੇਂ ਤਰੀਕਾਂ ਵੀ ਵਿੱਚ ਸ਼ਾਮਲ ਹਨ) ਦਰਮਿਆਨ ਜਨਮੇ ਬੱਚੇ ਯੋਗ ਹਨ। ਇਸ ਭਰਤੀ ਮੁਹਿੰਮ ਲਈ ਸਾਇੰਸ ਵਿਸ਼ੇ ਤੋਂ ਇਲਾਵਾ ਹਿਸਾਬ, ਅੰਗਰੇਜ਼ੀ ਅਤੇ ਫਿਜਿਕਸ ਵਿਸ਼ਿਆਂ ਨਾਲ 50 ਫੀਸਦੀ ਨੰਬਰਾਂ ਨਾਲ ਬਾਰ੍ਹਵੀਂ ਪਾਸ ਜਾਂ ਡਿਪਲੋਮਾ ਜਾਂ ਵੋਕੇਸ਼ਨਲ ਕੋਰਸ ਧਾਰਕ ਨੌਜਵਾਨ ਆਪਣੇ-ਆਪ ਨੂੰ ਰਜਿਸਟਰ ਕਰ ਸਕਦਾ ਹੈ।

ਇਸ ਭਰਤੀ ਮੁਹਿੰਮ ਸਬੰਧੀ ਜਿਆਦਾ ਜਾਣਕਾਰੀ agnipathvayu.cdac.in ਤੋਂ ਲਈ ਜਾ ਸਕਦੀ ਹੈ।

Share This Article
Leave a Comment