ਕੁਝ ਹੀ ਘੰਟੇ ਬਾਕੀ! ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ OTT ‘ਤੇ ਹੋਵੇਗੀ ਰਿਲੀਜ਼

Rajneet Kaur
2 Min Read

ਨਿਊਜ਼ ਡੈਸਕ: ਸ਼ਾਹਰੁਖ ਖਾਨ ਅਤੇ ਦੀਪਿਕਾ ਪਾਦੁਕੋਣ ਦੀ ਫਿਲਮ ‘ਪਠਾਨ’ ਨੇ ਬਾਕਸ ਆਫਿਸ ‘ਤੇ ਰਿਕਾਰਡ ਤੋੜ ਕਮਾਈ ਕੀਤੀ ਹੈ। ਇਸ ਫਿਲਮ ਨੇ 55 ਦਿਨਾਂ ‘ਚ ਕਰੀਬ 1049 ਕਰੋੜ ਦੀ ਕਮਾਈ ਕਰ ਲਈ ਹੈ। ਜਿਸ ਤੋਂ ਬਾਅਦ ਇਸ ਫਿਲਮ ਦੇ ਨਿਰਮਾਤਾਵਾਂ ਨੇ ਫਿਲਮ ਦੀ ਕਮਾਈ ਵਧਾਉਣ ਲਈ ਵੱਡਾ ਫੈਸਲਾ ਲਿਆ ਹੈ। ਫਿਲਮ ਸਿਨੇਮਾਘਰਾਂ ਤੋਂ ਬਾਅਦ ਹੁਣ OTT ਪਲੇਟਫਾਰਮ ‘ਤੇ ਰਿਲੀਜ਼ ਹੋਣ ਲਈ ਤਿਆਰ ਹੈ। ਦਿਲਚਸਪ ਗੱਲ ਇਹ ਹੈ ਕਿ ਇਸ ਦੇ ਲਈ ਪ੍ਰਸ਼ੰਸਕਾਂ ਨੂੰ ਹੁਣ ਸਿਰਫ ਕੁਝ ਘੰਟਿਆਂ ਦਾ ਇੰਤਜ਼ਾਰ ਕਰਨਾ ਹੋਵੇਗਾ।

ਫਿਲਮ ‘ਪਠਾਨ’ ਦੇ ਨਿਰਮਾਤਾਵਾਂ ਨੇ ਫਿਲਮ ਨੂੰ OTT ਪਲੇਟਫਾਰਮ ‘ਤੇ ਰਿਲੀਜ਼ ਕਰਨ ਦਾ ਫੈਸਲਾ ਕੀਤਾ ਹੈ। ਅਜਿਹੇ ‘ਚ ਇਹ ਸਾਫ ਹੈ ਕਿ ਇਹ ਫਿਲਮ ਹੁਣ OTT ‘ਤੇ ਕਮਾਈ ਕਰਕੇ ਆਪਣੀ ਕੁਲੈਕਸ਼ਨ ਨੂੰ ਦੁੱਗਣਾ ਕਰ ਦੇਵੇਗੀ। ਤੁਸੀਂ ਕਿੰਗ ਖਾਨ ਦੀ ‘ਪਠਾਨ’ ਫਿਲਮ ਨੂੰ OTT ਪਲੇਟਫਾਰਮ ਐਮਾਜ਼ਾਨ ਪ੍ਰਾਈਮ ਵੀਡੀਓ ‘ਤੇ 21 ਮਾਰਚ ਦੀ ਅੱਧੀ ਰਾਤ ਤੋਂ ਦੇਖ ਸਕਦੇ ਹੋ। ਯਾਨੀ ਇਹ ਫਿਲਮ 22 ਤਰੀਕ ਨੂੰ ਰਾਤ 12 ਵਜੇ ਦੇ ਨਾਲ ਹੀ ਅਮੇਜ਼ਨ ‘ਤੇ ਸਟ੍ਰੀਮ ਕੀਤੀ ਜਾਵੇਗੀ।ਐਮਾਜ਼ਾਨ ਪ੍ਰਾਈਮ ਵੀਡੀਓ ਨੇ ਵੀ ਇੱਕ ਇੰਸਟਾਗ੍ਰਾਮ ਪੋਸਟ ਵਿੱਚ ਅਧਿਕਾਰਤ ਤੌਰ ‘ਤੇ ਇਹ ਜਾਣਕਾਰੀ ਦਿੱਤੀ ਹੈ। ਕੈਪਸ਼ਨ ‘ਚ ਲਿਖਿਆ- ‘ਅਸੀਂ ਮੌਸਮ ‘ਚ ਗੜਬੜੀ ਮਹਿਸੂਸ ਕਰ ਰਹੇ ਹਾਂ। ਆਖਿਰ ਪਠਾਨ ਆ ਰਿਹਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment