ਬੰਗਾਲ ‘ਚ ਬੀਜੇਪੀ ਦੀ ਸਰਕਾਰ ਬਣੀ ਤਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਪੂਰਾ ਹੱਕ: ਪੀਐਮ ਮੋਦੀ

TeamGlobalPunjab
2 Min Read

ਕੋਲਕਾਤਾ: ਪੱਛਮ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦਾ ਮਾਹੌਲ ਭੱਖ ਚੁੱਕਿਆ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੰਗਾਲ ਦੇ ਮੇਦਿਨੀਪੁਰ ਜ਼ਿਲ੍ਹੇ ਦੇ ਹਲਦਿਆ ‘ਚ ਚੋਣ ਰੈਲੀ ਕੀਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਮਤਾ ਬੈਨਰਜੀ ਸਰਕਾਰ ‘ਤੇ ਖ਼ੂਬ ਭੜਾਸ ਕੱਢੀ।

ਪੀਐਮ ਮੋਦੀ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਪਿਛਲੇ 10 ਸਾਲਾਂ ਤੋਂ ਮਮਤਾ ਸਰਕਾਰ ਨੇ ਲੋਕਾਂ ਨੂੰ ਸਿਰਫ਼ ਧੋਖੇ ‘ਚ ਰੱਖਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮਮਤਾ ਬੈਨਰਜੀ ਦੀ ਸਰਕਾਰ ਭ੍ਰਿਸ਼ਟਾਚਾਰ ਵਿੱਚ ਡੁੱਬੀ ਹੋਈ ਹੈ। ਹੜ੍ਹਾਂ ਦੌਰਾਨ ਜਦੋਂ ਕੇਂਦਰ ਸਰਕਾਰ ਨੇ ਸੂਬੇ ਨੂੰ ਰਾਹਤ ਪੈਕੇਜ ਦਿੱਤਾ ਸੀ ਤਾਂ ਉਹ ਤ੍ਰਿਣਮੂਲ ਕਾਂਗਰਸ ਦੇ ਲੀਡਰਾਂ ਨੇ ਹੇਰਾਫੇਰੀ ਕਰਕੇ ਆਪਸ ‘ਚ ਹੀ ਵੰਡ ਲਿਆ ਸੀ।

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਬੰਗਾਲ ਦੇ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਸਭ ਤੋਂ ਪਹਿਲਾਂ ਕਿਸਾਨਾਂ ਨੂੰ ਪੂਰਾ ਹੱਕ ਦਿੱਤਾ ਜਾਵੇਗਾ। ਪੀਐਮ ਮੋਦੀ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ ਜਾਵੇਗੀ। ਇਸ ਸਾਲ ਦੇ ਬਜਟ ‘ਚ ਚਾਹ ਦੀ ਖੇਤੀ ਕਰਨ ਵਾਲੇ ਲੋਕਾਂ ਦੇ ਉੱਪਰ ਖ਼ਾਸ ਤੌਰ ‘ਤੇ ਧਿਆਨ ਦਿੱਤਾ ਗਿਆ ਹੈ। ਇਸ ਦੇ ਲਈ ਇੱਕ ਹਜ਼ਾਰ ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਪੀਐਮ ਮੋਦੀ ਨੇ ਕਿਹਾ ਕਿ ਫਲਾਈ ਓਵਰ ਤੋਂ ਇਲਾਵਾ ਗੈਸ ਦੇ ਤਿੰਨ ਵੱਡੇ ਪ੍ਰੋਜੈਕਟ ਵੀ ਬੰਗਾਲ ਦੇ ਵਿੱਚ ਸਥਾਪਤ ਕੀਤੇ ਜਾਣਗੇ। ਜਿਸਦੇ ਨਾਲ ਸਥਾਨਕ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਮੋਦੀ ਨੇ ਕਿਹਾ ਕਿ ਪੱਛਮੀ ਬੰਗਾਲ ‘ਚ ਰੇਲਵੇ ‘ਤੇ ਪਿਛਲੇ ਸਾਲ ਦੀ ਤੁਲਨਾ ਨਾਲੋਂ 25 ਫ਼ੀਸਦੀ ਵੱਧ ਖ਼ਰਚ ਕੀਤਾ ਗਿਆ ਹੈ।

Share this Article
Leave a comment