ਗੱਠਜੋੜ ਦੀ ਸਰਕਾਰ ਹੀ ਪੰਜਾਬ ਦੀ ਨੁਹਾਰ ਬਦਲੇਗੀ – ਬਿਕਰਮ ਚਹਿਲ

TeamGlobalPunjab
2 Min Read

ਸਨੌਰ: ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਨੇ ਕਿਹਾ ਹੈ ਕਿ ਪੰਜਾਬ ਦੀ ਨੁਹਾਰ ਬਦਲਣ ਲਈ ਗੱਠਜੋੜ ਦੀ ਸਰਕਾਰ ਲਿਆਉਣਾ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਗੱਠਜੋੜ ਦੀ ਸਰਕਾਰ ਹੀ ਪੰਜਾਬ ਨੂੰ ਕਰਜ਼ੇ ਦੀ ਦਲਦਲ ਵਿੱਚੋਂ ਕੱਢ ਕੇ ਵਿਕਾਸ ਦੀ ਲੀਹ ਉੱਤੇ ਲਿਆ ਸਕਦੀ ਹੈ। ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਕੀਤੀਆਂ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ.ਚਹਿਲ ਨੇ ਕਿਹਾ ਕਿ ਗੱਠਜੋੜ ਦੀ ਸਰਕਾਰ ਆਉਣ ਤੇ ਉਹ ਹਲਕੇ ਦੇ ਹਰ ਵਰਗ ਲਈ ਭਲਾਈ ਸਕੀਮਾਂ ਚਲਾਉਣਗੇ ਅਤੇ ਹਲਕੇ ਦਾ ਸਮੁੱਚਾ ਵਿਕਾਸ ਕਰਕੇ ਹਲਕੇ ਨੂੰ ਪੰਜਾਬ ਵਿੱਚ ਪਹਿਲੇ ਨੰਬਰ ਤੇ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ।

ਉਨ੍ਹਾਂ ਕਿਹਾ ਕਿ ਹਲਕੇ ਦੀ ਹਾਲਤ ਦੇਖ ਕੇ ਹੈਰਾਨੀ ਹੁੰਦੀ ਹੈ ਕਿ ਹੁਣ ਤੱਕ ਹਲਕੇ ਦੇ ਵਿਕਾਸ ਵੱਲ ਕਿਸੇ ਨੇ ਧਿਆਨ ਹੀ ਨਹੀਂ ਦਿੱਤਾ । ਸ.ਚਹਿਲ ਨੂੰ ਅੱਜ ਬਿਸ਼ਨਨਗਰ ਕੋਟਲਾ, ਅਕਬਰਪੁਰ ਅਫਗਾਨਾਂ, ਮੱਲੀ ਮਾਜਰਾ,ਜਲਾਲਾਬਾਦ,ਪਠਾਣ ਮਾਜਰਾ,ਭਗਵਾਨਪੁਰ ਜੱਟਾਂ,ਮਾਲਕਣ ਰੁੜਕੀ, ਮਹਿਮੂਦਪੁਰ ਰੁੜਕੀ ਪ੍ਰੇਮਪੁਰਾ, ਦੇਵੀਨਗਰ ਹੀਰਾ ਸਿੰਘ, ਹਰੀਗੜ੍ਹ, ਬੁੱਧ ਮੋਰ,ਰੋਹੜ ਜੰਗੀਰ ਅਤੇ ਦੁੱਧਨ ਸਾਧਾਂ ਵਿੱਚ ਕੀਤੀਆਂ ਨੁੱਕੜ ਮੀਟਿੰਗਾਂ ਦੌਰਾਨ ਪਿੰਡਾਂ ਦੇ ਪੰਚਾਂ ਸਰਪੰਚਾਂ ਅਤੇ ਸਮੂਹ ਪਿੰਡ ਵਾਸੀਆਂ ਨੇ ਚੋਣਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਲੋਕ ਕਾਂਗਰਸ ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਇਲਾਕੇ ਦੇ ਸੀਨੀਅਰ ਆਗੂ ਮੌਜੂਦ ਸਨ।

ਇਹ ਵੀ ਪੜ੍ਹੋ: ਨਵਜੋਤ ਸਿੱਧੁੂ ਬਣਿਆ ਮੀਡੀਆ ਦੀ ਪਹਿਲੀ ਪਸੰਦ!

Share this Article
Leave a comment