ਨਵੀਂ ਦਿੱਲੀ : ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕੇਂਦਰ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਮ ਲੋਕਾਂ ਦੀ ਕੋਰੋਨਾ ਤੋਂ ਹਿਫਾਜ਼ਤ ਕਰਨ ਵਿੱਚ ਪੂਰੀ ਤਰ੍ਹਾਂ ਨਾਲ ਫੇਲ੍ਹ ਸਿੱਧ ਹੋਈ ਹੈ । ਉਹਨਾਂ ਦੇਸ਼ ਵਿੱਚ ਫੈਲੇ ਕੋਰੋਨਾ ਸੰਕ੍ਰਮਣ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਰਾਹੁਲ ਗਾਂਧੀ ਨੇ ਅੱਜ ਇੱਕ ਤੋਂ ਬਾਅਦ ਇੱਕ ਦੋ ਟਵੀਟ ਕਰਦੇ ਹੋਏ ਕੇਂਦਰ ਸਰਕਾਰ ਨੂੰ ਕੋਰੋਨਾ ਕਾਰਨ ਜਾਨ ਗੁਆਉਣ ਵਾਲਿਆਂ ਦਾ ਦੋਸ਼ੀ ਗਰਦਾਨਿਆ।
I just want to make it clear that a lockdown is now the only option because of a complete lack of strategy by GOI.
They allowed, rather, they actively helped the virus reach this stage where there’s no other way to stop it.
A crime has been committed against India.
— Rahul Gandhi (@RahulGandhi) May 4, 2021
ਆਪਣੇ ਟਵੀਟ ‘ਚ ਰਾਹੁਲ ਗਾਂਧੀ ਨੇ ਲਿਖਿਆ ਕਿ ”ਕੇਂਦਰ ਸਰਕਾਰ ਨੇ ਵਾਇਰਸ ਨੂੰ ਇਸ ਅਵਸਥਾ ਵਿਚ ਪਹੁੰਚਣ ਵਿਚ ਸਰਗਰਮੀ ਨਾਲ ਸਹਾਇਤਾ ਕੀਤੀ । ਕੋਰੋਨਾ ਵਾਇਰਸ ਹੁਣ ਇਸ ਅਵਸਥਾ ਵਿੱਚ ਹੈ ਜਿੱਥੇ ਇਸ ਨੂੰ ਰੋਕਣ ਦਾ ਕੋਈ ਹੋਰ ਰਸਤਾ ਨਹੀਂ ਹੈ ।”
“ਕੇਂਦਰ ਨੇ ਪੂਰੇ ਭਾਰਤ ਖ਼ਿਲਾਫ਼ ਜੁਰਮ ਕੀਤਾ ਹੈ।”
ਕੇਂਦਰ ਸਰਕਾਰ ‘ਤੇ ਵਰਦਿਆਂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਦੇਸ਼ ‘ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਕੰਟਰੋਲ ਕਰਨ ਅਤੇ ਲਾਗ਼ ਦਾ ਪ੍ਰਸਾਰ ਰੋਕਣ ਲਈ ਹੁਣ ਮੁਕੰਮਲ ਲਾਕਡਾਊਨ ਹੀ ਇਕਮਾਤਰ ਉਪਾਅ ਰਹਿ ਗਿਆ ਹੈ।
GOI doesn’t get it.
The only way to stop the spread of Corona now is a full lockdown- with the protection of NYAY for the vulnerable sections.
GOI’s inaction is killing many innocent people.
— Rahul Gandhi (@RahulGandhi) May 4, 2021
ਰਾਹੁਲ ਨੇ ਕਿਹਾ , ”ਭਾਰਤ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਗਰੀਬਾਂ ਅਤੇ ਮਜ਼ਦੂਰਾਂ ਨੂੰ ਨਿਆਂ ਵਿਵਸਥਾ ਦੇ ਅਧੀਨ ਸੁਰੱਖਿਆ ਪ੍ਰਦਾਨ ਕਰ ਕੇ ਲਾਗ਼ ਨੂੰ ਰੋਕਣ ਵਾਸਤੇ ਸੰਪੂਰਨ ਲਾਕਡਾਊਨ ਹੀ ਇਕਮਾਤਰ ਉਪਾਅ ਹੈ। ਭਾਰਤ ਸਰਕਾਰ ਦੀ ਨਾਕਾਮਯਾਬੀ ਬਹੁਤ ਸਾਰੇ ਨਿਰਦੋਸ਼ ਲੋਕਾਂ ਦੀ ਜਾਨ ਲੈ ਰਹੀ ਹੈ।”
ਪੰਜ ਸੂਬਿਆਂ ਦੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੁਣ ਵਿਰੋਧੀ ਧਿਰਾਂ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਨ ਦਾ ਕੋਈ ਮੌਕਾ ਨਹੀਂ ਛੱਡ ਰਹੀਆਂ। ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਤਿੱਖੇ ਬਿਆਨ ਤੋਂ ਬਾਅਦ ਇਹ ਸਾਫ਼ ਹੈ ਕਿ ਵਿਰੋਧੀ ਧਿਰ ਕੇਂਦਰ ਸਰਕਾਰ ਤੋਂ ਕੋਰੋਨਾ ਨੂੰ ਰੋਕਣ ਸਬੰਧੀ ਸਰਕਾਰ ਦੀ ਯੋਜਨਾ ਬਾਰੇ ਵੀ ਸਵਾਲ ਕਰ ਸਕਦੇ ਹਨ।