ਮੋਗਾ: ਪੰਜਾਬ ਵਿੱਚ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ। ਮੋਗਾ ਵਿਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਵਪਾਰੀ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ ਰਾਜੇਸ਼ ਕੁਮਾਰ ਗੰਭੀਰ ਜ਼ਖਮੀ ਹੋ ਗਿਆ।
ਜਿਸ ਨੂੰ ਮੌਕੇ ‘ਤੇ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਰਾਜੇਸ਼ ਕੁਮਾਰ ਦੇ ਤਿੰਨ ਗੋਲੀਆਂ ਲੱਗੀਆਂ ਸਨ। ਖੂਨ ਜ਼ਿਆਦਾ ਨਿਕਲਣ ਕਾਰਨ ਰਾਜੇਸ਼ ਕੁਮਾਰ ਦੀ ਹਾਲਤ ਗੰਭੀਰ ਬਣ ਗਈ। ਜਿਸ ਤੋਂ ਬਾਅਦ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪੁਲਿਸ ਪਹੁੰਚੀ ਅਤੇ ਹਮਲਾਵਰਾਂ ਨੂੰ ਦੀ ਸ਼ਨਾਖ਼ਤ ਸ਼ੁਰੂ ਕਰ ਦਿੱਤੀ। ਚਸ਼ਮਦੀਦਾਂ ਮੁਤਾਬਕ ਇਸ ਵਾਰਦਾਤ ਨੂੰ ਅੰਜਾਮ ਤਿੰਨ ਅਣਪਛਾਤੇ ਹਮਲਾਵਰਾਂ ਵੱਲੋਂ ਦਿੱਤਾ ਗਿਆ। ਹਮਲਾਵਰਾਂ ਵੱਲੋਂ ਕੁਝ ਕੁ ਮਿੰਟਾਂ ਵਿੱਚ ਹੀ ਅੰਨ੍ਹੇਵਾਹ ਗੋਲੀਆਂ ਵਰ੍ਹਾ ਦਿੱਤੀਆਂ। ਜਿਸ ਤੋਂ ਬਾਅਦ ਉਹ ਰਾਜੇਸ਼ ਕੁਮਾਰ ਦਾ ਹੀ ਸਕੂਟਰ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਰਾਜੇਸ਼ ਕੁਮਾਰ ਮੋਗਾ ਵਿੱਚ ਚਾਵਲ ਸਪਲਾਈ ਦਾ ਕੰਮ ਕਰਦਾ ਹੈ।