ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ; ਮੁਕਾਬਲੇ ‘ਚ ਮਾਰੇ ਗਏ ਦੋ ਅੱਤਵਾਦੀ

Global Team
3 Min Read

ਸ਼੍ਰੀਨਗਰ: ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ ‘ਚ ਭਾਰਤੀ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇਸ ਐਨਕਾਊਂਟਰ ‘ਚ ਦੋ ਅੱਤਵਾਦੀ ਮਾਰੇ ਗਏ। 7 ਨਵੰਬਰ ਨੂੰ ਖੁਫੀਆ ਏਜੰਸੀਆਂ ਨੂੰ ਘੁਸਪੈਠ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਕੇਰਨ ‘ਚ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ।

ਸਰਚ ਆਪ੍ਰੇਸ਼ਨ ਦੌਰਾਨ ਸੁਚੇਤ ਫੌਜੀਆਂ ਨੇ ਖੇਤਰ ‘ਚ ਸ਼ੱਕੀ ਹਰਕਤ ਵੇਖੀ ਅਤੇ ਤੁਰੰਤ ਸਥਿਤੀ ਸੰਭਾਲ ਲਈ। ਅੱਤਵਾਦੀਆਂ ਦਾ ਪਤਾ ਲੱਗਦੇ ਹੀ ਜਵਾਨਾਂ ਨੇ ਮੋਰਚਾ ਲਾ ਲਿਆ ਅਤੇ ਉਨ੍ਹਾਂ ਨੂੰ ਘੇਰ ਲਿਆ, ਜਿਸ ਕਾਰਨ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਆਪ੍ਰੇਸ਼ਨ ਪਿੰਪਲ ਦਿੱਤਾ ਗਿਆ ਨਾਮ 

ਕੁਪਵਾੜਾ ‘ਚ ਚੱਲ ਰਹੇ ਮੁਕਾਬਲੇ ਨੂੰ ਫੌਜ ਨੇ ‘ਆਪ੍ਰੇਸ਼ਨ ਪਿੰਪਲ’ ਨਾਮ ਦਿੱਤਾ ਹੈ। ਸ਼ਨੀਵਾਰ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਸ਼੍ਰੀਨਗਰ ਸਥਿਤ ਚਿਨਾਰ ਕੋਰ ਨੇ ਜਾਣਕਾਰੀ ਦਿੱਤੀ ਕਿ ਕੇਰਨ ਸੈਕਟਰ ‘ਚ ਘੁਸਪੈਠ ਦੀ ਕੋਸ਼ਿਸ਼ ਹੋਈ, ਜਿਸ ਤੋਂ ਬਾਅਦ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ। ਜਦੋਂ ਜਵਾਨਾਂ ਨੇ ਸ਼ੱਕੀ ਗਤੀਵਿਧੀ ਵੇਖੀ ਤਾਂ ਅੱਤਵਾਦੀਆਂ ਨੂੰ ਚੁਣੌਤੀ ਦਿੱਤੀ, ਜਿਸ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ। ਨਤੀਜੇ ਵਜੋਂ ਦੋ ਅੱਤਵਾਦੀ ਮੌਕੇ ‘ਤੇ ਹੀ ਮਾਰੇ ਗਏ। ਫਿਲਹਾਲ ਖੇਤਰ ‘ਚ ਆਪ੍ਰੇਸ਼ਨ ਪਿੰਪਲ ਜਾਰੀ ਹੈ।

ਆਈਬੀ ਨੇ ਆਪ੍ਰੇਸ਼ਨਲ ਤਿਆਰੀਆਂ ਦਾ ਜਾਇਜ਼ਾ ਲਿਆ

ਇਸ ਤੋਂ ਪਹਿਲਾਂ ਭਾਰਤੀ ਫੌਜ ਦੀ ਪੱਛਮੀ ਕਮਾਂਡ ਦੇ ਜਨਰਲ ਆਫਿਸਰ ਕਮਾਂਡਿੰਗ-ਇਨ-ਚੀਫ ਲੈਫਟੀਨੈਂਟ ਜਨਰਲ ਮਨੋਜ ਕੁਮਾਰ ਕਟਿਆਰ ਨੇ ਸ਼ੁੱਕਰਵਾਰ ਨੂੰ ਜੰਮੂ ਡਿਵੀਜ਼ਨ ‘ਚ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਖੇਤਰਾਂ ‘ਚ ਫੌਜੀ ਤਿਆਰੀਆਂ ਦਾ ਮੁਆਇਨਾ ਕੀਤਾ। ਉਨ੍ਹਾਂ ਨੇ ਜੰਮੂ, ਕਠੂਆ ਅਤੇ ਸਾਂਬਾ ਜ਼ਿਲ੍ਹਿਆਂ ਦੇ ਅਗਾਂਹਵਧੂ ਖੇਤਰਾਂ ਦਾ ਦੌਰਾ ਕੀਤਾ ਅਤੇ ਆਉਣ ਵਾਲੀਆਂ ਚੁਣੌਤੀਆਂ ਨੂੰ ਝੱਲਣ ਲਈ ਫੌਜ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਜਾਣਕਾਰੀ ਲਈ।

ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸਾਡੇ ਜਵਾਨ ਹਰ ਹਾਲਤ ‘ਚ ਤਿਆਰ ਰਹਿਣ। ਸੈਨਿਕ ਕਮਾਂਡਰ ਨੇ ਫੌਜ ‘ਚ ਸ਼ਾਮਲ ਅਤਿ-ਆਧੁਨਿਕ ਹਥਿਆਰਾਂ ਦਾ ਨਿਰੀਖਣ ਕੀਤਾ ਅਤੇ ਫੀਲਡ ਕਮਾਂਡਰਾਂ ਤੋਂ ਸੁਰੱਖਿਆ ਪੱਧਰ ਵਧਾਉਣ ਲਈ ਚੁੱਕੇ ਕਦਮਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਕਠੂਆ ਨਾਲ ਲੱਗਦੇ ਪੰਜਾਬ ਦੇ ਪਠਾਨਕੋਟ ‘ਚ ਅਗਾਂਹਵਧੂ ਖੇਤਰਾਂ ‘ਚ ਤਾਇਨਾਤ ਜਵਾਨਾਂ ਦੀ ਆਪ੍ਰੇਸ਼ਨਲ ਤਿਆਰੀਆਂ ਦੀ ਸਮੀਖਿਆ ਵੀ ਕੀਤੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment