ਆਪ੍ਰੇਸ਼ਨ ਸੀਲ-8: ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ

Global Team
2 Min Read

ਮੁਹਾਲੀ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਸੋਮਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-8’ ਚਲਾਇਆ ਗਿਆ। ਪੁਲਿਸ ਵੱਲੋਂ ਸੋਮਵਾਰ ਨੂੰ ਆਪਰੇਸ਼ਨ ਸੀਲ-8 ਸ਼ੁਰੂ ਕੀਤਾ ਗਿਆ ਸੀ। ਇਹ ਆਪਰੇਸ਼ਨ 5 ਰਾਜਾਂ ਚੰਡੀਗੜ੍ਹ, ਹਰਿਆਣਾ, ਹਿਮਾਚਲ, ਜੰਮੂ ਅਤੇ ਰਾਜਸਥਾਨ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ। ਇਸ ਦੌਰਾਨ 27 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 26 ਐੱਫ.ਆਈ.ਆਰ. ਇਨ੍ਹਾਂ ਵਿਅਕਤੀਆਂ ਕੋਲੋਂ ਨਸ਼ੀਲਾ ਪਦਾਰਥ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਜਦਕਿ 401 ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਗਿਆ ਹੈ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਆਪਰੇਸ਼ਨ 8 ਘੰਟੇ ਇੱਕੋ ਸਮੇਂ ਚੱਲਿਆ। ਇਹ ਆਪ੍ਰੇਸ਼ਨ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਿਆ। ਇਸ ਕਾਰਵਾਈ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਦੌਰਾਨ 293 ਵਾਹਨਾਂ ਦੇ ਚਲਾਨ ਕੀਤੇ ਗਏ, ਜਦਕਿ 16 ਵਾਹਨ ਜ਼ਬਤ ਕੀਤੇ ਗਏ।

ਉਨ੍ਹਾਂ ਦੱਸਿਆ ਕਿ 10 ਜ਼ਿਲਿ੍ਹਆਂ ਦੇ ਲਗਭਗ 92 ਐਂਟਰੀ/ਐਗਜ਼ਿਟ ਪੁਆਇੰਟਾਂ, ਜੋ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਸਰਹੱਦਾਂ ਸਾਂਝੀਆਂ ਕਰਦੇ ਹਨ, ਵਿਖੇ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਿੱਚ ਸੁਚੱਜੇ ਤਾਲਮੇਲ ਵਾਲੇ ਮਜ਼ਬੂਤ ਨਾਕੇ ਸਥਾਪਤ ਕੀਤੇ ਗਏ । 10 ਅੰਤਰਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

Share this Article
Leave a comment