‘ਆਪ੍ਰੇਸ਼ਨ ਸਿੰਦੂਰ’ ਨੂੰ ਅੱਜ ਇੱਕ ਸਾਲ ਹੋਇਆ ਪੂਰਾ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਬਦਲੀ ਆਪਣੀ ਪ੍ਰੋਫਾਈਲ ਫੋਟੋ

Global Team
2 Min Read

ਨਵੀ ਦਿੱਲੀ : ਅੱਜ ‘ਆਪ੍ਰੇਸ਼ਨ ਸਿੰਦੂਰ’ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। 7 ਮਈ ਨੂੰ ਹੀ ਭਾਰਤ ਨੇ ਪਾਕਿਸਤਾਨ ਵਿੱਚ ਅੱਤਵਾਦੀਆਂ ਖ਼ਿਲਾਫ਼ ‘ਆਪ੍ਰੇਸ਼ਨ ਸਿੰਦੂਰ’ ਚਲਾਇਆ ਸੀ। ਆਪ੍ਰੇਸ਼ਨ ਸਿੰਦੂਰ ਪਹਿਲਗਾਮ ਹਮਲੇ ਦਾ ਬਦਲਾ ਸੀ। ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ‘ਤੇ ਪੀਐਮ ਮੋਦੀ ਨੇ ਐਕਸ (X) ‘ਤੇ ਆਪਣੀ ਡੀਪੀ (DP) ਬਦਲੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਆਪ੍ਰੇਸ਼ਨ ਸਿੰਦੂਰ’ ਦੇ ਇੱਕ ਸਾਲ ਪੂਰੇ ਹੋਣ ਦੇ ਮੌਕੇ ‘ਤੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੀ ਪ੍ਰੋਫਾਈਲ ਫੋਟੋ ਬਦਲ ਕੇ ‘ਆਪ੍ਰੇਸ਼ਨ ਸਿੰਦੂਰ’ ਦੀ ਤਸਵੀਰ ਲਗਾਈ ਹੈ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ‘ਆਪ੍ਰੇਸ਼ਨ ਸਿੰਦੂਰ’ ਦੇ ਇੱਕ ਸਾਲ ਪੂਰੇ ਹੋਣ ‘ਤੇ X ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ, “ਆਪ੍ਰੇਸ਼ਨ ਸਿੰਦੂਰ ਦੇਸ਼ ਦੇ ਰਾਸ਼ਟਰੀ ਸੰਕਲਪ ਅਤੇ ਤਤਪਰਤਾ ਦਾ ਇੱਕ ਮਜ਼ਬੂਤ ਪ੍ਰਤੀਕ ਹੈ, ਜੋ ਇਹ ਦਰਸਾਉਂਦਾ ਹੈ ਕਿ ਜਦੋਂ ਦੇਸ਼ ਨੂੰ ਸਭ ਤੋਂ ਵੱਧ ਲੋੜ ਹੁੰਦੀ ਹੈ, ਉਦੋਂ ਸਾਡੀਆਂ ਹਥਿਆਰਬੰਦ ਸੈਨਾਵਾਂ ਨਿਰਣਾਇਕ ਕਾਰਵਾਈ ਕਰਨ ਲਈ ਹਮੇਸ਼ਾ ਤਿਆਰ ਰਹਿੰਦੀਆਂ ਹਨ। ਇਹ ਆਤਮ-ਨਿਰਭਰਤਾ ਹਾਸਲ ਕਰਨ ਦੀ ਦਿਸ਼ਾ ਵਿੱਚ ਭਾਰਤ ਦੀ ਨਿਰੰਤਰ ਤਰੱਕੀ ਦਾ ਵੀ ਇੱਕ ਸਬੂਤ ਹੈ, ਜੋ ਸਾਡੀਆਂ ਸਮਰੱਥਾਵਾਂ ਨੂੰ ਵਧਾਉਣ ਦੇ ਨਾਲ-ਨਾਲ ਸਾਡੀ ਸਹਿਣਸ਼ੀਲਤਾ ਨੂੰ ਵੀ ਮਜ਼ਬੂਤ ਕਰਦਾ ਹੈ।”

‘ਆਪ੍ਰੇਸ਼ਨ ਸਿੰਦੂਰ’ ਦੀ ਪਹਿਲੀ ਵਰ੍ਹੇਗੰਢ ‘ਤੇ ਸਾਡੀ ਭਾਰਤੀ ਹਵਾਈ ਸੈਨਾ ਨੇ ਵੀ ਇੱਕ ਖ਼ਾਸ ਵੀਡੀਓ ਰਿਲੀਜ਼ ਕਰਕੇ ਦੇਸ਼ ਨੂੰ ਉਸ ਮਿਲਟਰੀ ਐਕਸ਼ਨ ਦੀ ਯਾਦ ਦਿਵਾਈ, ਜਿਸ ਨੇ ਸਿਰਫ਼ 88 ਘੰਟਿਆਂ ਦੇ ਅੰਦਰ ਦੁਸ਼ਮਣਾਂ ਨੂੰ ਕਰਾਰਾ ਜਵਾਬ ਦਿੱਤਾ ਸੀ।

ਭਾਰਤੀ ਹਵਾਈ ਸੈਨਾ ਦੇ ਅਧਿਕਾਰਤ ‘X’ ਹੈਂਡਲ ਤੋਂ ਇਹ ਵੀਡੀਓ ਰਾਤ ਨੂੰ ਠੀਕ 1 ਵਜ ਕੇ 5 ਮਿੰਟ ‘ਤੇ ਰਿਲੀਜ਼ ਕੀਤਾ ਗਿਆ, ਜੋ ਕਿ ਅੱਤਵਾਦੀ ਟਿਕਾਣਿਆਂ ‘ਤੇ ਕੀਤੇ ਗਏ ਪਹਿਲੇ ਹਮਲੇ ਦਾ ਸਮਾਂ ਸੀ। ਇਸ ਵੀਡੀਓ ਵਿੱਚ ਹਵਾਈ ਸੈਨਾ ਦੀ ਤਿਆਰੀ, ਆਪ੍ਰੇਸ਼ਨ ਸਿੰਦੂਰ ਦੀ ਰਣਨੀਤੀ ਅਤੇ ਸਟੀਕ ਹਮਲਿਆਂ ਦੀ ਝਲਕ ਦਿਖਾਈ ਗਈ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment