ਨਿਊਜ਼ ਡੈਸਕ: ਭਾਰਤ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 15 ਦਿਨ ਪਹਿਲਾਂ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈ ਲਿਆ ਹੈ। ਬੀਤੀ ਰਾਤ, ਭਾਰਤ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਹਵਾਈ ਹਮਲਾ ਕੀਤਾ ਅਤੇ ਨੌਂ ਅੱਤਵਾਦੀ ਟਿਕਾਣਿਆਂ ‘ਤੇ ਮਿਜ਼ਾਈਲਾਂ ਦਾਗੀਆਂ ਹਨ। ਭਾਰਤੀ ਹਥਿਆਰਬੰਦ ਸੈਨਾਵਾਂ ਨੇ ਇਸ ਕਾਰਵਾਈ ਨੂੰ ‘ਆਪਰੇਸ਼ਨ ਸਿੰਦੂਰ’ ਦਾ ਨਾਮ ਦਿੱਤਾ ਹੈ। ਹੁਣ ਕਈ ਬਾਲੀਵੁੱਡ ਅਦਾਕਾਰ ਵੀ ਇਸ ਆਪ੍ਰੇਸ਼ਨ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਨ੍ਹਾਂ ਵਿੱਚ ਅਨੁਪਮ ਖੇਰ ਤੋਂ ਲੈ ਕੇ ਵਿਨੀਤ ਕੁਮਾਰ ਸਿੰਘ ਵਰਗੇ ਸਿਤਾਰਿਆਂ ਦੇ ਨਾਮ ਸ਼ਾਮਿਲ ਹਨ। ਰਿਤੇਸ਼ ਦੇਸ਼ਮੁਖ, ਨਿਮਰਤ ਕੌਰ, ਵਿਨੀਤ ਕੁਮਾਰ ਸਿੰਘ ਅਤੇ ਅਨੁਪਮ ਖੇਰ ਵਰਗੇ ਅਦਾਕਾਰਾਂ ਅਤੇ ਨਿਰਦੇਸ਼ਕ ਮਧੁਰ ਭੰਡਾਰਕਰ ਨੇ ਸੋਸ਼ਲ ਮੀਡੀਆ ‘ਤੇ ਭਾਰਤੀ ਫੌਜ ਦੀ ਪ੍ਰਸ਼ੰਸਾ ਕੀਤੀ।
भारत माता की जय! 🇮🇳🇮🇳🇮🇳#OperationSindoor
— Anupam Kher (@AnupamPKher) May 7, 2025
ਅਭਿਨੇਤਾ ਰਿਤੇਸ਼ ਦੇਸ਼ਮੁਖ ਨੇ ਇਸ ਐਕਸ਼ਨ ‘ਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਲਿਖਿਆ, “ਜੈ ਹਿੰਦ ਕੀ ਸੈਨਾ, ਭਾਰਤ ਮਾਤਾ ਦੀ ਜੈ।” ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ ਜਿਸ ਵਿੱਚ ‘ਆਪ੍ਰੇਸ਼ਨ ਸਿੰਦੂਰ’ ਲਿਖਿਆ ਹੋਇਆ ਹੈ।
Jai Hind Ki Sena … भारत माता की जय !!!! #OperationSindoor pic.twitter.com/OtjxdLJskC
— Riteish Deshmukh (@Riteishd) May 6, 2025
ਅਦਾਕਾਰ ਵਿਨੀਤ ਕੁਮਾਰ ਸਿੰਘ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਭਾਰਤੀ ਫੌਜ ਦੀ ਇਸ ਕਾਰਵਾਈ ‘ਤੇ ਖੁਸ਼ੀ ਜ਼ਾਹਿਰ ਕੀਤੀ ਹੈ ਅਤੇ ਜੈ ਹਿੰਦ ਲਿਖਿਆ ਹੈ।
ਮਧੁਰ ਭੰਡਾਰਕਰ ਨੇ ਆਪਣੀ ਪੋਸਟ ਵਿੱਚ ਲਿਖਿਆ, “ਸਾਡੀਆਂ ਪ੍ਰਾਰਥਨਾਵਾਂ ਸਾਡੀ ਫੌਜ ਦੇ ਨਾਲ ਹਨ। ਇੱਕ ਰਾਸ਼ਟਰ, ਅਸੀਂ ਸਾਰੇ ਇਕੱਠੇ ਖੜ੍ਹੇ ਹਾਂ। ਜੈ ਹਿੰਦ, ਵੰਦੇ ਮਾਤਰਮ।”
Our prayers are with our forces. One nation, together we stand. Jai Hind, Vande Mataram. 🇮🇳🙏 pic.twitter.com/IyiOX8hqma
— Madhur Bhandarkar (@imbhandarkar) May 6, 2025
Jai Hind 🇮🇳 pic.twitter.com/GUyTShnx4H
— Chiranjeevi Konidela (@KChiruTweets) May 7, 2025
Jai hind. pic.twitter.com/6cMoVgtzUo
— Vivek Ranjan Agnihotri (@vivekagnihotri) May 7, 2025
Jai Hind 🇮🇳
Jai Mahakaal 🚩 pic.twitter.com/h7Z6xJAklH
— Akshay Kumar (@akshaykumar) May 7, 2025
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।