ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਯੂਕਰੇਨ ਸੰਕਟ ਦੌਰਾਨ ਮੋਦੀ ਸਰਕਾਰ ਦੀ ਕੀਤੀ ਤਾਰੀਫ਼

TeamGlobalPunjab
2 Min Read

ਨਵੀਂ ਦਿੱਲੀ- ਯੂਕਰੇਨ ਸੰਕਟ ‘ਤੇ ਵਿਦੇਸ਼ ਮੰਤਰਾਲੇ ਨੇ ਸਲਾਹਕਾਰ ਕਮੇਟੀ ਦੇ ਮੈਂਬਰਾਂ ਨੂੰ ਯੂਕਰੇਨ ਤੋਂ ਵਿਦਿਆਰਥੀਆਂ ਨੂੰ ਕੱਢਣ ਅਤੇ ਆਪਰੇਸ਼ਨ ਗੰਗਾ ਸਮੇਤ ਯੂਕਰੇਨ ਸੰਕਟ ਨਾਲ ਜੁੜੇ ਸਾਰੇ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੀ ਮੌਜੂਦਗੀ ‘ਚ ਵਿਦੇਸ਼ ਸਕੱਤਰ ਹਰਸ਼ ਸ਼੍ਰਿੰਗਲਾ ਨੇ ਕਮੇਟੀ ਦੇ ਮੈਂਬਰਾਂ ਨੂੰ ਆਪਰੇਸ਼ਨ ਗੰਗਾ ਤਹਿਤ ਕੱਢੇ ਗਏ ਭਾਰਤੀਆਂ ਤੋਂ ਇਲਾਵਾ ਖਾਰਕੀਵ ਸਮੇਤ ਲੜਾਈ ਵਾਲੇ ਇਲਾਕਿਆਂ ‘ਚ ਫਸੇ ਭਾਰਤੀਆਂ ਨੂੰ ਕੱਢਣ ਦੇ ਆਪ੍ਰੇਸ਼ਨ ਬਾਰੇ ਦੱਸਿਆ।

ਮੀਟਿੰਗ ਵਿੱਚ ਕਮੇਟੀ ਮੈਂਬਰ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਫਸੇ ਵਿਦਿਆਰਥੀਆਂ ਨੂੰ ਕੱਢਣ ਦੀ ਪ੍ਰਕ੍ਰਿਆ ਦੀ ਸ਼ਲਾਘਾ ਕੀਤੀ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਨੇ ਕਿਹਾ ਕਿ ਮੌਜੂਦਾ ਹਾਲਾਤ ‘ਚ ਚੰਗਾ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਸੰਸਦ ਮੈਂਬਰਾਂ ਨੇ ਕਿਹਾ ਕਿ ਭਾਰਤੀਆਂ ਨੂੰ ਕੱਢਣ ਦਾ ਕੰਮ ਥੋੜੀ ਦੇਰੀ ਨਾਲ ਸ਼ੁਰੂ ਹੋਇਆ, ਪਰ ਹੁਣ ਸਥਿਤੀ ਵਿੱਚ ਚੰਗਾ ਕੰਮ ਕੀਤਾ ਜਾ ਰਿਹਾ ਹੈ।

ਵਿਦੇਸ਼ ਮੰਤਰਾਲੇ ਦੀ ਬੈਠਕ ਤੋਂ ਬਾਅਦ ਸ਼ਸ਼ੀ ਥਰੂਰ ਨੇ ਯੂਕਰੇਨ ਮੁੱਦੇ ‘ਤੇ ਭਾਰਤ ਦੀ ਵਿਦੇਸ਼ ਨੀਤੀ ਦੀ ਤਾਰੀਫ਼ ਕੀਤੀ। ਥਰੂਰ ਨੇ ਲਿਖਿਆ ਕਿ ਭਾਵਨਾ ਨਾਲ ਵਿਦੇਸ਼ ਨੀਤੀ ਨੂੰ ਚਲਣੀ ਚਾਹੀਦੀ ਹੈ ਅਤੇ ਵਿਸਤ੍ਰਿਤ ਬ੍ਰੀਫਿੰਗ ਅਤੇ ਸਾਰੇ ਸਵਾਲਾਂ ਅਤੇ ਚਿੰਤਾਵਾਂ ਦੇ ਜਵਾਬ ਦੇਣ ਲਈ ਵਿਦੇਸ਼ ਮੰਤਰੀ ਅਤੇ ਉਨ੍ਹਾਂ ਦੇ ਸਹਿਯੋਗੀਆਂ ਦਾ ਧੰਨਵਾਦ ਕੀਤਾ।

ਵਿਦੇਸ਼ ਮੰਤਰਾਲੇ ਦੀ ਸਲਾਹਕਾਰ ਕਮੇਟੀ ਦੇ ਸੰਸਦ ਦੇ ਦੋਵੇਂ ਸਦਨਾਂ ਵਿੱਚ ਮੈਂਬਰ ਹੁੰਦੇ ਹਨ। ਬੈਠਕ ‘ਚ ਵਿਦੇਸ਼ ਮੰਤਰੀ ਅਤੇ ਭਾਜਪਾ ਮੈਂਬਰਾਂ ਤੋਂ ਇਲਾਵਾ ਕਾਂਗਰਸ ਵਲੋਂ ਰਾਹੁਲ ਗਾਂਧੀ, ਆਨੰਦ ਸ਼ਰਮਾ ਅਤੇ ਸ਼ਸ਼ੀ ਥਰੂਰ ਨੇ ਹਿੱਸਾ ਲਿਆ। ਜਦਕਿ ਸ਼ਿਵ ਸੈਨਾ ਤੋਂ ਪ੍ਰਿਅੰਕਾ ਚਤੁਰਵੇਦੀ, ਰਾਸ਼ਟਰੀ ਜਨਤਾ ਦਲ ਤੋਂ ਪ੍ਰੇਮਚੰਦ ਗੁਪਤਾ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੇ ਹਿੱਸਾ ਲਿਆ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment