ਚੰਡੀਗੜ੍ਹ ’ਚ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਕੀਤਾ ਪ੍ਰਦਰਸ਼ਨ

Global Team
2 Min Read

ਚੰਡੀਗੜ੍ਹ: ਪੰਜਾਬ ਵਿੱਚ ਇੱਕ ਗੋਦਾਮ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਉਨ੍ਹਾਂ ਦੇ ਪਰਿਵਾਰ ਨੇ ਸਾਬਕਾ ‘ਆਪ’ ਮੰਤਰੀ ਲਾਲਜੀਤ ਭੁੱਲਰ ਅਤੇ ਉਨ੍ਹਾਂ ਦੇ ਪਿਤਾ ਸੁਖਦੇਵ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਰੰਧਾਵਾ ਦੀ ਪਤਨੀ ਉਪਿੰਦਰ ਕੌਰ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਪੋਸਟਮਾਰਟਮ ਜਾਂ ਅੰਤਿਮ ਸਸਕਾਰ ਨਹੀਂ ਕਰਨਗੇ। ਉਸਨੇ ਦੱਸਿਆ ਕਿ ਪਰਿਵਾਰ ਨੂੰ ਧਮਕੀਆਂ ਮਿਲ ਰਹੀਆਂ ਸਨ, ਇਸ ਲਈ ਬੱਚਿਆਂ ਨੂੰ ਮਾਮੇ ਦੇ ਘਰ ਭੇਜ ਦਿੱਤਾ ਗਿਆ ਸੀ।

ਇਸ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਥਾਣੇ ਵਿੱਚ ਭੁੱਲਰ, ਉਸਦੇ ਪਿਤਾ ਅਤੇ ਪੀਏ ਦਿਲਬਾਗ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਸਮੇਤ ਕਈ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ। ਦੂਜੇ ਪਾਸੇ, ਇਸ ਮਾਮਲੇ ਨੂੰ ਲੈ ਕੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਨੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਪੁਲਿਸ ਵਲੋਂ ਪਾਣੀ ਦੀਆਂ ਬੌਛਾਰਾਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪਾਣੀ ਦੀਆਂ ਤੇਜ਼ ਬੌਛਾਰਾਂ ਦੇ ਬਾਵਜੂਦ ਸਾਰੀਆਂ ਪਾਰਟੀਆਂ ਦੇ ਲੀਡਰਾਂ ਤੇ ਵਰਕਰਾਂ ਵਲੋਂ ਪ੍ਰਦਰਸ਼ਨ ਜਾਰੀ ਰੱਖਿਆ ਗਿਆ ਹੈ ਅਤੇ ਚੰਡੀਗੜ੍ਹ ਪੁਲਿਸ ਨੇ ਸੀਨੀਅਰ ਆਗੂਆਂ ਨੂੰ ਸਮੇਤ ਵੱਡੀ ਗਿਣਤੀ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ।

Share This Article
Leave a Comment