ਨਵੀਂ ਦਿੱਲੀ: ਖੇਤੀਬਾੜੀ ਆਰਡੀਨੈਂਸ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਰਾਜ ਸਭਾ ਮੈਂਬਰ ਗੁਲਾਮ ਨਬੀ ਆਜ਼ਾਦ ਅੱਜ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਗੁਲਾਮ ਨਬੀ ਆਜ਼ਾਦ 8 ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਮੁੱਦੇ ‘ਤੇ ਵੀ ਗੱਲਬਾਤ ਕਰ ਸਕਦੇ ਹਨ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਮਿਲਣ ਦਾ ਸਮਾਂ ਦੇ ਦਿੱਤਾ ਗਿਆ ਸੀ।
ਖੇਤੀਬਾੜੀ ਬਿੱਲਾਂ ਨੂੰ ਪਾਸ ਕਰਨ ਦੇ ਮੁੱਦੇ ਤੇ 16 ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਤੈਅ ਹੋਇਆ ਸੀ ਕਿ ਪੰਜ ਵੱਡੀਆਂ ਪਾਰਟੀਆਂ ਕਾਂਗਰਸ, ਤ੍ਰਿਣਮੂਲ ਕਾਂਗਰਸ, ਸਮਾਜਵਾਦੀ ਪਾਰਟੀ, ਤੇਲੰਗਾਨਾ ਰਾਸ਼ਟਰ ਸਮਿਤੀ ਅਤੇ ਡੀਐਮਕੇ ਦੇ ਮੈਂਬਰ ਹੀ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। ਪਰ ਬਾਅਦ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਖੇਤੀਬਾੜੀ ਬਿੱਲਾਂ ਦਾ ਵਿਰੋਧ ਕਰਨ ਵਾਲੀਆਂ ਸਾਰੀਆਂ ਪਾਰਟੀਆਂ ਦੇ ਲੀਡਰ ਇਸ ਵਫ਼ਦ ਵਿੱਚ ਸ਼ਾਮਲ ਹੋਣਗੇ।
ਪੰਜ ਵੱਡੀਆਂ ਪਾਰਟੀਆਂ ਵੱਲੋਂ ਮੰਗ ਪੱਤਰ ਦਿੱਤੇ ਜਾਣ ‘ਤੇ ਫੈਸਲਾ ਕਰਨਾ ਮਹਾਂਮਾਰੀ ਕਰਕੇ ਲਿਆ ਗਿਆ ਸੀ ਜਿਸ ਨੂੰ ਬਾਅਦ ਵਿੱਚ ਰੱਦ ਕਰ ਦਿੱਤਾ ਗਿਆ।