ਲਾਠੀਚਾਰਜ ਦਾ ਵਿਰੋਧ : ਪੰਜਾਬ ਭਰ ‘ਚ ਵੱਖ -ਵੱਖ ਥਾਵਾਂ ‘ਤੇ 12 ਤੋਂ 2 ਵਜੇ ਤੱਕ ਕਿਸਾਨਾਂ ਵਲੋਂ ਸੜਕਾਂ ਜਾਮ ਰੱਖਣ ਦਾ ਐਲਾਨ

TeamGlobalPunjab
1 Min Read

ਹਰਿਆਣਾ ਵਿੱਚ ਪੁਲੀਸ ਨੇ ਬਸਤਾੜਾ ਟੋਲ ਪਲਾਜ਼ਾ ਨੇੜੇ ਕਿਸਾਨਾਂ ਉਪਰ ਕੀਤੇ ਲਾਠੀਚਾਰਜ ਦੇ ਖ਼ਿਲਾਫ਼ ਵਿਚ, ਜਿਥੇ ਦੇਸ ਵਿਆਪੀ ਵਿਰੋਧ ਹੋਣ ਲੱਗਿਆ ਹੈ, ਉਥੇ ਸੁੰਯਕਤ ਕਿਸਾਨ ਮੋਰਚਾ ਵਲੋਂ ਦਿੱਤੇ ਗਏ ਦੋ ਘੰਟਿਆਂ ਦੇ ਸੜਕੀ ਜਾਮ ਦੇ ਸੱਦੇ ਤਹਿਤ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਰੋਹ ਵਿਚ ਆਕੇ ਤਿਆਰੀ ਖਿੱਚ ਦਿੱਤੀ ਹੈ।

ਪੰਜਾਬ ਭਰ ਵਿੱਚ ਵੱਖ -ਵੱਖ ਥਾਵਾਂ ‘ਤੇ 12 ਤੋਂ 2 ਵਜੇ ਤੱਕ ਸੜਕਾਂ ਨਾਕਾਬੰਦੀ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ 32 ਕਿਸਾਨ ਸੰਗਠਨਾਂ ਦੇ ਸੰਯੁਕਤ ਕਿਸਾਨ ਮੋਰਚੇ ਨੇ ਲਿਆ ਹੈ। ਇਹ ਵੀ ਐਲਾਨ ਕੀਤਾ ਗਿਆ ਹੈ ਕਿ ਕਿਸਾਨ ਆਪਣੇ ਪਿੰਡਾਂ ਵਿੱਚ ਹਰਿਆਣਾ ਦੀ ਭਾਜਪਾ ਸਰਕਾਰ ਦੀਆਂ ਅਰਥੀਆਂ ਫੂਕਣਗੇ।

 ਕਿਸਾਨ ਪਿਛਲੇ 8 ਮਹੀਨਿਆਂ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਦੌਰਾਨ 600 ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਕਿਸਾਨਾਂ ਦੀ ਤਰਫੋਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਦਾ ਹਰ ਥਾਂ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ।

Share this Article
Leave a comment