ਪੰਜਾਬ ਵਿਚ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ , ਹੋ ਸਕਦੀ ਗੜ੍ਹੇਮਾਰੀ

navdeep kaur
2 Min Read

ਚੰਡੀਗੜ੍ਹ: ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਸਵੇਰ ਤੋਂ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇਹ ਮੌਸਮ ਅਗਲੇ ਕੁੱਝ ਦਿਨਾਂ ਤਕ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਬਾਰਸ਼ ਦਾ ਅਸਰ ਖੇਤਾਂ ਵਿਚ ਖੜ੍ਹੀ ਫ਼ਸਲ ਦੇ ਨਾਲ-ਨਾਲ ਮੰਡੀਆਂ ਵਿਚ ਪਈ ਕਣਕ ‘ਤੇ ਵੀ ਦੇਖਣ ਨੂੰ ਮਿਲੇਗਾ।
ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਤੋਂ ਘੱਟ ਹੈ। ਪਿਛਲੇ ਦਿਨੀਂ ਪੰਜਾਬ ਵਿਚ ਸੱਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਵਿਚ 32 ਡਿਗਰੀ ਦਰਜ ਕੀਤਾ ਗਿਆ ਸੀ। ਪੰਜਾਬ ‘ਚ ਪਛਮੀ ਗੜਬੜੀ ਕਾਰਨ ਤੇਜ਼ ਹਵਾਵਾਂ ਅਤੇ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਇਨ੍ਹਾਂ ਦੀ ਰਫ਼ਤਾਰ 50 ਕਿਲੋਮੀਟਰ ਪ੍ਰਤੀ ਘੰਟਾ ਤਕ ਹੋ ਸਕਦੀ ਹੈ। ਜਿਸ ਕਾਰਨ ਕੱਚੇ ਮਕਾਨਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਪੁਰਾਣੇ ਦਰੱਖ਼ਤ ਵੀ ਡਿੱਗ ਸਕਦੇ ਹਨ। ਜਿਸ ਕਾਰਨ ਲੋਕਾਂ ਨੂੰ ਖ਼ਰਾਬ ਮੌਸਮ ਵਿਚ ਬੇਲੋੜਾ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿਤੀ ਗਈ ਹੈ।
ਪੰਜਾਬ ਵਿਚ ਮੌਸਮ ਦੇ ਚਲਦਿਆਂ ਮਾਲਵਾ ਖੇਤਰ ਦੇ 6 ਜ਼ਿਲ੍ਹਿਆਂ ਵਿਚ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਕੁੱਝ ਘੰਟਿਆਂ ਦੌਰਾਨ ਜਲੰਧਰ, ਨਵਾਂ ਸ਼ਹਿਰ, ਰੂਪਨਗਰ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ, ਕਪੂਰਥਲਾ, ਹੁਸ਼ਿਆਰਪੁਰ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਮੌਸਮ ਵਿਭਾਗ ਅਨੁਸਾਰ ਪਛਮੀ ਗੜਬੜੀ ਕਾਰਨ ਪੰਜਾਬ ਤੋਂ ਇਲਾਵਾ ਉਤਰੀ ਭਾਰਤ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮਈ ਵਿਚ ਪੰਜਾਬ ਦੇ ਸ਼ਹਿਰਾਂ ਵਿਚ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਜਾਂਦਾ ਹੈ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਦੇ ਨੇੜੇ ਦਰਜ ਕੀਤਾ ਜਾਂਦਾ ਹੈ, ਪਰ ਬੇਮੌਸਮੀ ਬਰਸਾਤ ਕਾਰਨ ਮੰਗਲਵਾਰ ਦੀ ਸਵੇਰ ਲੁਧਿਆਣਾ, ਫਰੀਦਕੋਟ ਅਤੇ ਪਟਿਆਲਾ ਨੂੰ ਛੱਡ ਕੇ ਬਾਕੀ ਸਾਰੇ ਸ਼ਹਿਰਾਂ ਦਾ ਤਾਪਮਾਨ 20 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ।

 

 

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment