ਪੰਜਾਬ ‘ਚ ਧੁੰਦ ਦਾ ਓਰੇਂਜ ਅਲਰਟ, ਅੱਜ ਕਈ ਥਾਵਾਂ ‘ਤੇ ਪਈ ਸੰਘਣੀ ਧੁੰਦ

Global Team
2 Min Read

ਚੰਡੀਗੜ੍ਹ : ਪੰਜਾਬ ‘ਚ ਬੀਤੇ ਦਿਨ ਬਾਰਿਸ਼ ਤੋਂ ਬਾਅਦ ਅੱਜ ਆਸਮਾਨ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ ਨੇ ਬਾਰਿਸ਼ ਦੀ ਸੰਭਾਵਨਾ ਨਹੀਂ ਜਤਾਈ ਹੈ। ਹਾਲਾਂਕਿ, ਪੰਜਾਬ ਦੇ ਸਾਰੇ ਹੀ 23 ਜ਼ਿਲ੍ਹਿਆਂ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਭਰ ‘ਚ ਅੱਜ ਸੰਘਣੀਂ ਤੋਂ ਬਹੁਤ ਸੰਘਣੀ ਧੁੰਦ ਦੇਖਣ ਨੂੰ ਮਿਲ ਸਕਦੀ ਹੈ।   ਨਵੇਂ ਸਾਲ ਦੀ ਸ਼ੁਰੂਆਤ ਨਾਲ ਹੀ ਪੰਜਾਬ ਵਿਚ ਮੌਸਮ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਮੀਂਹ ਤੋਂ ਬਾਅਦ ਪੰਜਾਬ ਵਿਚ ਠੰਢ ਵਧ ਗਈ ਹੈ। ਭਾਰਤੀ ਮੌਸਮ ਵਿਭਾਗ ਵਲੋਂ ਜਾਰੀ ਤਾਜ਼ਾ ਚੇਤਾਵਨੀ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਅਤੇ ਸੀਤ ਲਹਿਰ ਲੋਕਾਂ ਦੀ ਦਿਨਚਰੀ ਨੂੰ ਪ੍ਰਭਾਵਤ ਕਰ ਸਕਦੀ ਹੈ।

ਇਸ ਸਥਿਤੀ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਵਲੋਂ ਪੰਜਾਬ ਲਈ 2 ਤੋਂ 5 ਜਨਵਰੀ 2026 ਤਕ ਜ਼ਿਲ੍ਹਾ ਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸੇ ਦਰਮਿਆਨ ਅੱਜ ਅਤੇ ਕੱਲ੍ਹ ਧੁੰਦ ਦਾ ਪ੍ਰਭਾਵ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿਚ ਬਹੁਤ ਸੰਘਣੀ ਧੁੰਦ ਦੇ ਨਾਲ-ਨਾਲ ਸੀਤ ਲਹਿਰ ਜਾਂ ਠੰਢਾ ਦਿਨ ਰਹਿਣ ਦੇ ਅਸਾਰ ਹਨ। ਖ਼ਾਸ ਕਰ ਕੇ ਦੱਖਣ-ਪੱਛਮੀ ਪੰਜਾਬ ਦੇ ਜ਼ਿਲ੍ਹਿਆਂ ਵਿਚ ਤਾਪਮਾਨ ਆਮ ਨਾਲੋਂ ਘੱਟ ਰਹਿ ਸਕਦਾ ਹੈ। ਇਸ ਦੌਰਾਨ ਕੁਝ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment