ਪੰਜਾਬ-ਹਰਿਆਣਾ ‘ਚ ਠੰਡ ਕਾਰਨ ਓਰੇਂਜ ਅਲਰਟ ਜਾਰੀ

Rajneet Kaur
2 Min Read

ਚੰਡੀਗੜ੍ਹ: ਪੰਜਾਬ ‘ਚ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦਰਮਿਆਨ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ  ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੋਵਾਂ ਸੂਬਿਆਂ ਵਿੱਚ ਸਵੇਰ ਅਤੇ ਸ਼ਾਮ ਨੂੰ ਧੁੰਦ ਲਈ ਓਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ ਅਤੇ ਚਰਖੀ ਦਾਦਰੀ ਵਿੱਚ ਮੀਂਹ ਪੈ ਸਕਦਾ ਹੈ। ਹਰਿਆਣਾ ਦਾ ਔਸਤ ਤਾਪਮਾਨ 6.1 ਡਿਗਰੀ ਘੱਟ ਦਰਜ ਕੀਤਾ ਗਿਆ ਹੈ।

ਉੱਤਰੀ ਭਾਰਤ ਵਿੱਚ ਇਸ ਸਮੇਂ ਬਹੁਤ ਠੰਢ ਪੈ ਰਹੀ ਹੈ। ਤਾਪਮਾਨ ‘ਚ ਭਾਵੇਂ ਜ਼ਿਆਦਾ ਗਿਰਾਵਟ ਨਹੀਂ ਆਈ ਹੈ ਪਰ ਠੰਢ ਕਾਰਨ ਲੋਕ ਘਰਾਂ ‘ਚ  ਰਹਿ ਕੇ ਠੰਡ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ। ਕਈ ਥਾਵਾਂ ‘ਤੇ ਸੰਘਣੀ ਧੁੰਦ ਛਾਈ ਹੋਈ ਹੈ। ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦਾ ਔਸਤ ਤਾਪਮਾਨ 8.3 ਡਿਗਰੀ ਘੱਟ ਦਰਜ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment