ਸਰਕਾਰ ਵੱਲੋਂ ਪ੍ਰਾਈਵੇਟ ਹਸਪਤਾਲਾਂ ਤੋਂ ਵੈਕਸੀਨ ਵਾਪਸ ਲੈਣ ਦੇ ਹੁਕਮਾਂ ਤੋਂ ਸਿੱਧ ਹੋਇਆ ਕਿ ਕੈਪਟਨ ਸਰਕਾਰ ਨੇ ਕੀਤਾ ਵੱਡਾ ਵੈਕਸੀਨ ਘੁਟਾਲਾ: ਚੀਮਾ

TeamGlobalPunjab
4 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪ੍ਰਾਈਵੇਟ ਹਸਪਤਾਲਾਂ ਤੋਂ ਵੈਕਸੀਨ ਵਾਪਸ ਲੈਣ ਦੇ ਹੁਕਮਾਂ ਤੋਂ ਸਿੱਧ ਹੁੰਦਾ ਹੈ ਕਿ ਕੈਪਟਨ ਸਰਕਾਰ ਨੇ ਇੱਕ ਵੱਡਾ ਵੈਕਸੀਨ ਘੁਟਾਲਾ ਕੀਤਾ ਹੈ। ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਤੁਰੰਤ ਪੰਜਾਬ ਮੰਤਰੀ ਮੰਡਲ ਤੋਂ ਬਰਖਾਸਤ ਕੀਤਾ ਜਾਵੇ ਅਤੇ ਮੰਤਰੀ ਸਮੇਤ ਵੈਕਸੀਨ ਘੋਟਾਲੇ ਨਾਲ ਸੰਬੰਧਤ ਵਿਅਕਤੀਆਂ ਖਲਿਾਫ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਦਵਾਈ ਕੋਈ ਆਮ ਦਵਾਈ ਨਹੀਂ ਬਲਕਿ ਕੋਰੋਨਾ ਤੋਂ ਬਚਾਉਣ ਲਈ ਜਾਨ-ਬਚਾਊ ਦਵਾਈ ਹੈ ਅਤੇ ਇਸ ਬਾਰੇ ਹੋਰ ਗੰਭੀਰਤਾ ਨਾਲ ਕਾਰਜ ਕੀਤਾ ਜਾਣਾ ਚਾਹੀਦਾ ਸੀ।

ਚੀਮਾ ਨੇ ਕਿਹਾ ਕਿ ਸਰਕਾਰ ਨੇ ਬੇਸ਼ਰਮੀ ਨਾਲ ਲੋਕਾਂ ਨੂੰ ਮੁਫਤ ਵਿੱਚ ਲਗਾਏ ਜਾਣ ਵਾਲੇ ਟੀਕੇ ਨੂੰ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਕੇ ਚੋਖਾ ਮੁਨਾਫਾ ਕਮਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਜੋ ਲੋਕ ਸਰਕਾਰਾਂ ਕੋਲੋਂ ਸਹਾਇਤਾ ਦੀ ਆਸ ਰੱਖ ਰਹੀਆਂ ਹਨ ਸਰਕਾਰ ਉਨ੍ਹਾਂ ਦੇ ਪੈਸੇ ਉੱਤੇ ਹੀ ਡਾਕਾ ਮਾਰਨ ਉਤੇ ਲੱਗੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਫ੍ਰੀ ਇਲੈਕਸ਼ਨ ਲਗਾਉਣਾ ਉਨ੍ਹਾਂ ਦਾ ਹੱਕ ਬਣਦਾ ਹੈ ਅਤੇ ਸਰਕਾਰ ਨੂੰ ਇਸ ਸਬੰਧੀ ਕਾਰਜ ਕਰਨਾ ਚਾਹੀਦਾ ਹੈ। ਆਪ ਆਗੂ ਨੇ ਕਿਹਾ ਕਿ ਕੈਪਟਨ ਸਰਕਾਰ ਵੈਕਸੀਨ ਘੁਟਾਲੇ ਕਾਰਨ ਪ੍ਰਾਈਵੇਟ ਹਸਪਤਾਲਾਂ ਦੀ ਲੁੱਟ ਦਾ ਸ਼ਿਕਾਰ ਹੋਏ ਪੰਜਾਬ ਦੇ ਲੋਕਾਂ ਨੂੰ ਪੈਸੇ ਤੁਰੰਤ ਵਾਪਸ ਕਰਵਾਏ।

ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ ਹੁੰਦਾ ਹੈ ਕਿ ਮੁਸੀਬਤ ਸਮੇਂ ਆਪਣੇ ਸੂਬੇ ਦੇ ਲੋਕਾਂ ਦੀ ਹਰ ਪੱਖੋਂ ਮਦਦ ਕਰੇ, ਪਰ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕੋਰੋਨਾ ਮਹਾਮਾਰੀ ਦੀ ਮੁਸੀਬਤ ਨੂੰ ਵੀ ਪੰਜਾਬ ਵਾਸੀਆਂ ਨੂੰ ਲੁੱਟ ਕੇ ਪੈਸੇ ਇੱਕਠੇ ਕਰਨ ਵਜੋਂ ਵਰਤਿਆਂ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਰਾਜ ਸਰਕਾਰ ਦੇ ਕੋਟੇ ਦੀਆਂ ਕਰੀਬ 1 ਲੱਖ 40 ਹਜਾਰ ਖੁਰਾਕਾਂ 400 ਰੁਪਏ ਦੀ ਕੀਮਤ ‘ਤੇ ਖਰੀਦੀਆਂ ਸਨ, ਪਰ ਕੈਪਟਨ ਸਰਕਾਰ ਨੇ ਇਹ ਖੁਰਾਕਾਂ 1060 ਰੁਪਏ ਦੀ ਕੀਮਤ ‘ਤੇ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਕੇ ਕਰੋੜਾਂ ਦੀ ਕਮਾਈ ਕੀਤੀ ਹੈ। ਚੀਮਾ ਨੇ ਦੋਸ਼ ਲਾਇਆ ਕਿ ਪੰਜਾਬ ਵਾਸੀਆਂ ਦੀ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਕੇ ਇੱਕਠੀ ਕੀਤੀ ਰਕਮ ਕੈਪਟਨ ਸਰਕਾਰ ਵੱਲੋਂ ਕਾਂਗਰਸੀ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਤੱਕ ਪਹੁੰਚਾਈ ਗਈ ਹੈ, ਇਸੇ ਲਈ ਕਾਂਗਰਸ ਹਾਈਕਮਾਂਡ ਨੇ ਵੈਕਸੀਨ ਮਾਮਲੇ ‘ਤੇ ਚੁੱਪਧਾਰੀ ਰੱਖੀ ਹੈ।

ਚੀਮਾ ਨੇ ਕਿਹਾ ਕਿ ਪੰਜਾਬ ਵਾਸੀਆਂ ਦੇ ਨਾਂਅ ‘ਤੇ ਸਸਤੀ ਕੀਮਤ ‘ਤੇ ਖਰੀਦੀ ਵੈਕਸੀਨ ਕੈਪਟਨ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਕੇ ਪੰਜਾਬ ਵਾਸੀਆਂ ਨਾਲ ਧੋਖਾ ਕੀਤਾ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਸੂਬਾ ਵਾਸੀਆਂ ਦੀ ਆਰਥਿਕ ਲੁੱਟ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਹੈ, ਜਿਨ੍ਹਾਂ ਵੋਟਾਂ ਪਾ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਵੈਕਸੀਨ ਦੇ ਟੀਕੇ ਲਾਏ ਜਾਣੇ ਜਰੂਰੀ ਸੀ, ਪਰ ਕਾਂਗਰਸ ਸਰਕਾਰ ਨੇ ਸੂਬੇ ਦੇ ਸਰਕਾਰੀ ਟੀਕਾ ਕੇਂਦਰਾਂ ਨੂੰ ਬੰਦ ਕਰਕੇ ਸੂਬੇ ਦੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਨਾਲ ਮਰਨ ਲਈ ਲਾਵਾਰਸ ਛੱਡ ਦਿੱਤਾ।

- Advertisement -

Share this Article
Leave a comment