ਵੋਟਾਂ ਦੀ ਗਿਣਤੀ ਲਈ ਚੋਣ ਕਮਿਸ਼ਨ ਸਖ਼ਤ, ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਹਲਕਿਆਂ ‘ਚ ਮਾਇਕਰੋ ਅਬਜਰਵਰ ਲਗਾਉਣ ਦੇ ਹੁਕਮ

TeamGlobalPunjab
1 Min Read

ਚੰਡੀਗੜ੍ਹ : ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਅੱਜ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਹਲਕਿਆਂ ਦੀ ਵੋਟਾਂ ਦੀ ਗਿਣਤੀ ਲਈ ਤੁਰੰਤ ਮਾਇਕਰੋ ਅਬਜਰਵਰ ਨਿਯੁਕਤ ਕੀਤੇ ਜਾਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਵਲੋਂ ਜਾਰੀ ਹੁਕਮਾਂ ਅਨੁਸਾਰ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਹਲਕਿਆਂ ਦੀ ਵੋਟਾਂ ਦੀ ਗਿਣਤੀ ਲਈ ਆਈ.ਏ.ਐਸ./ਪੀ.ਸੀ.ਐਸ./ ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਮਾਇਕਰੋ ਅਬਜਰਵਰ ਨਿਯੁਕਤ ਕਰਨ ਦੇ ਹੁਕਮ ਦਿੱਤੇ ਹਨ।

ਜਾਰੀ ਹੁਕਮਾਂ ਅਨੁਸਾਰ ਮਾਈਕਰੋ ਅਬਜਰਵਰ ਕਮਿਸ਼ਨ ਵਲੋਂ ਪਹਿਲਾਂ ਤੋਂ ਨਿਯੁਕਤ ਅਬਜਰਵਰਾਂ ਰਾਹੀਂ ਆਪਣੀ ਰਿਪੋਰਟ ਪੇਸ਼ ਕਰਨਗੇ। ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ 14 ਫਰਵਰੀ ਨੂੰ ਹੋਈਆਂ ਸੀ। ਹਲਾਂਕਿ ਪਟਿਆਲਾ ‘ਚ ਦੀਆਂ ਤਿੰਨ ਥਾਵਾਂ ‘ਤੇ ਅੱਜ ਮੁੜ ਤੋਂ ਪੋਲਿੰਗ ਕੀਤੀ ਗਈ। ਇਸੇ ਤਰ੍ਹਾਂ ਮੋਹਾਲੀ ਵਿੱਚ ਵੀ 17 ਫਰਵਰੀ ਨੂੰ ਰੀ-ਪੋਲਿੰਗ ਹੋਵੇਗੀ। ਜਿਸ ਦੇ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ 18 ਫਰਵਰੀ ਨੂੰ ਕਰ ਦਿੱਤੀ ਹੈ।

Share this Article
Leave a comment