ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਗੁਰਮੀਤ ਸਿੰਘ ਦੀ ਪਟੀਸ਼ਨ ‘ਤੇ ਮੁੜ ਗੌਰ ਕਰਨ ਦੇ ਹੁਕਮ: HC

Rajneet Kaur
3 Min Read

ਨਿਊਜ਼ ਡੈਸਕ: ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਗੁਰਮੀਤ ਸਿੰਘ ਉਰਫ ਮੀਤਾ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ‘ਤੇ ਮੁੜ ਵਿਚਾਰ ਕਰਨ ਦੇ ਹੁਕਮ ਦਿੱਤੇ ਹਨ, ਨਾਲ ਹੀ ਮੰਗ ਉਤੇ ਗੌਰ ਕਰਦੇ ਸਮੇਂ ਸੈਸ਼ਨ ਜੱਜ ਤੋਂ ਸਲਾਹ ਲਏ ਜਾਣ ਦੇ ਵੀ ਹੁਕਮ ਦਿੱਤੇ ਹਨ। ਮੀਤਾ ਦੀ ਤਰਫੋਂ ਉਸ ਦੇ ਵਕੀਲ ਵੀਕੇ ਜਿੰਦਲ ਨੇ ਅਦਾਲਤ ਨੂੰ ਦੱਸਿਆ ਕਿ ਸੁਪਰੀਮ ਕੋਰਟ ਨੇ ਰਾਮ ਚੰਦ ਬਨਾਮ ਛੱਤੀਸਗੜ੍ਹ ਰਾਜ ਦੇ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਸੀ ਕਿ ਸਜ਼ਾ ਪੂਰੀ ਕਰ ਚੁੱਕੇ ਕਿਸੇ ਵੀ ਵਿਅਕਤੀ ਨੂੰ ਜੇਲ੍ਹ ਵਿੱਚ ਨਹੀਂ ਰੱਖਿਆ ਜਾ ਸਕਦਾ।

ਜ਼ਿਲ੍ਹਾ ਮੈਜਿਸਟਰੇਟ ਜਾਂ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਸਿਫ਼ਾਰਸ਼ ਤੋਂ ਬਾਅਦ ਵੀ ਕਿਸੇ ਕੈਦੀ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਰਿਹਾਈ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਪਟੀਸ਼ਨ ‘ਤੇ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਬੁੜੈਲ ਜੇਲ੍ਹ ਮੁਖੀ ਨੂੰ ਨੋਟਿਸ ਜਾਰੀ ਕੀਤਾ ਸੀ। 20 ਸਾਲ ਦੀ ਸਜ਼ਾ ਪੂਰੀ ਹੋਣ ‘ਤੇ ਉਹ ਸਮੇਂ ਤੋਂ ਪਹਿਲਾਂ ਰਿਹਾਈ ਲਈ ਯੋਗ ਹੋ ਜਾਂਦਾ ਹੈ ਅਤੇ ਅਜਿਹੀ ਸਥਿਤੀ ਵਿਚ ਉਸ ਨੂੰ ਇਹ ਲਾਭ ਦਿੱਤਾ ਜਾਣਾ ਚਾਹੀਦਾ ਹੈ।ਹਾਈਕੋਰਟ ਨੇ ਪਹਿਲਾਂ ਹੀ 2021 ‘ਚ ਉਸ ਦੀ ਮੰਗ ‘ਤੇ ਗੌਰ ਕਰਨ ਦਾ ਹੁਕਮ ਦਿੱਤਾ ਸੀ ਪਰ ਇਸ ਤੋਂ ਬਾਅਦ ਵੀ ਉਸ ਦੀ ਮੰਗ ਨੂੰ ਰੱਦ ਕਰ ਦਿੱਤਾ ਗਿਆ। ਹੁਣ ਫਿਰ ਗੁਰਮੀਤ ਸਿੰਘ ਨੇ ਆਪਣੀ ਪ੍ਰੀ-ਮੈਚਿਓਰ ਰਿਹਾਈ ਦੀ ਮੰਗ ਕੀਤੀ ਹੈ। ਹੁਣ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਸੈਸ਼ਨ ਜੱਜ ਨਾਲ ਸਲਾਹ ਕਰਕੇ ਗੁਰਮੀਤ ਸਿੰਘ ਦੀ ਇਸ ਮੰਗ ਉਤੇ ਤਿੰਨ ਮਹੀਨਿਆਂ ਵਿਚ ਗੌਰ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਬਾਅਦ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤਾ ਹੈ ਕਿ ਉਹ ਕਾਨੂੰਨ ਤਹਿਤ ਗੁਰਮੀਤ ਸਿੰਘ ਦੀ ਅਪੀਲ ‘ਤੇ ਮੁੜ ਵਿਚਾਰ ਕਰੇ ਅਤੇ ਤਿੰਨ ਮਹੀਨਿਆਂ ਦੇ ਅੰਦਰ ਫੈਸਲਾ ਲਵੇ ਕਿ ਉਸ ਦੀ ਰਿਹਾਈ ਸੰਭਵ ਹੈ ਜਾਂ ਨਹੀਂ।

ਦਸ ਦਈਏ ਕਿ ਗੁਰਮੀਤ ਸਿੰਘ, ਜੋ ਕਿ ਪੇਸ਼ੇ ਤੋਂ ਇੰਜੀਨੀਅਰ ਸੀ, ਨੇ ਬੇਅੰਤ ਸਿੰਘ ਨੂੰ ਮਾਰਨ ਲਈ ਵਰਤੇ ਗਏ ਬੰਬ ਨੂੰ ਤਿਆਰ ਕੀਤਾ ਸੀ। ਦੋਸ਼ੀ ਪਾਏ ਜਾਣ ‘ਤੇ, ਗੁਰਮੀਤ ਸਿੰਘ ਨੂੰ 1995 ਦੇ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਅਗਸਤ 2007 ਵਿੱਚ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਗੁਰਮੀਤ ਸਿੰਘ ਨੇ ਪ੍ਰਸ਼ਾਸਨ ਕੋਲ ਸਮੇਂ ਤੋਂ ਪਹਿਲਾਂ ਰਿਹਾਈ ਦੀ ਗੁਹਾਰ ਲਗਾਈ ਸੀ ਪਰ ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਉਸ ਦੀ ਰਿਹਾਈ ਨੂੰ ਸੂਬੇ ਦੀ ਸ਼ਾਂਤੀ ਲਈ ਖ਼ਤਰਾ ਕਰਾਰ ਦਿੱਤਾ ਹੈ। ਇਸ ਰਿਪੋਰਟ ਦੇ ਆਧਾਰ ’ਤੇ ਗੁਰਮੀਤ ਸਿੰਘ ਦੀ ਅਪੀਲ ਖਾਰਜ ਕਰ ਦਿੱਤੀ ਗਈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment