ਸੁਨੀਲ ਜਾਖੜ ਖਿਲਾਫ਼ SC-ST ਐਕਟ ਦਾ ਮਾਮਲਾ ਦਰਜ ਕਰਨ ਦੇ ਹੁਕਮ, ਕਮਿਸ਼ਨ ਨੇ ਪੁਲਿਸ ਕਮਿਸ਼ਨਰ ਨੂੰ ਜਲੰਧਰ 15 ਦਿਨਾਂ ‘ਚ ਰਿਪੋਰਟ ਸੌਂਪਣ ਲਈ ਕਿਹਾ

TeamGlobalPunjab
2 Min Read

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਦੁਰਵਿਵਹਾਰ ਕਰਕੇ ਅਨੁਸੂਚਿਤ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਐਸ.ਸੀ. ਕਮਿਸ਼ਨ (ਅਨੁਸੂਚਿਤ ਜਾਤੀ ਕਮਿਸ਼ਨ) ਚੰਡੀਗੜ੍ਹ ਨੇ ਨੋਟਿਸ ਲੈਣਦੇ ਹੋਏ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਕਾਂਗਰਸ ਦੇ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖਿਲਾਫ਼ 15 ਦਿਨਾਂ ਦੇ ਅੰਦਰ ਕਰਨ ਤੋਂ ਬਾਅਦ ਐਸਸੀ-ਐਸਟੀ ਐਕਟ ਦੇ ਤਹਿਤ ਕੇਸ ਦਰਜ਼ ਕਰਨ ਲਈ ਕਿਹਾ ਗਿਆ ਹੈ।

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ਵਿੱਚ ਵਿਜੇ ਕੁਮਾਰ ਨੇ ਕਿਹਾ ਕਿ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਇੱਕ ਟੀਵੀ ਚੈਨਲ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਦੁਰਵਿਵਹਾਰ ਕੀਤਾ ਸੀ, ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਨੇ ਕਾਨੂੰਨ ਗੁਨਾਹ ਕੀਤਾ ਹੈ।

ਉੱਥੇ ਹੀ ਕਮਿਸ਼ਨ ਦੀ ਤਰਫੋਂ ਪੁਲਿਸ ਕਮਿਸ਼ਨਰ ਜਲੰਧਰ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਮਾਮਲੇ ਦੀ 15 ਦਿਨਾਂ ਦੇ ਅੰਦਰ ਅੰਦਰ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਜਾਵੇ। ਜੇਕਰ ਜਲੰਧਰ ਪੁਲਿਸ 15 ਦਿਨਾਂ ਦੇ ਅੰਦਰ ਕਾਰਵਾਈ ਨਹੀਂ ਕਰਦੀ ਤਾਂ ਪੁਲਿਸ ਕਮਿਸ਼ਨਰ ਜਾਂ ਉਨ੍ਹਾਂ ਦੇ ਕਿਸੇ ਵੀ ਨੁਮਾਇੰਦੇ ਨੂੰ ਐਸਸੀ ਕਮਿਸ਼ਨ ਅੱਗੇ ਪੇਸ਼ ਹੋਣਾ ਪਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment