ਬਰਨਾਲਾ ਦੇ ਕਿਸਾਨਾਂ ‘ਤੇ ਹੋਏ ਪਰਚੇ ਰੱਦ ਕਰਵਾਉਣ ‘ਤੇ ਡਟੀਆਂ ਜਥੇਬੰਦੀਆਂ, ਦਿੱਤੀ ਚਿਤਾਵਨੀ

TeamGlobalPunjab
1 Min Read

ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਤਹਿਤ ਜ਼ਿਲ੍ਹਾ ਬਰਨਾਲਾ ਦੇ ਕਸਬਾ ਧਨੌਲਾ ਦੇ ਲੋਕਾਂ ਵਲੋਂ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਬਾਈਕਾਟ ਕਰਨ ਵਾਲੇ ਤਿੰਨ ਕਿਸਾਨਾਂ ਵਿਰੁੱਧ ਧਨੌਲਾ ਥਾਣੇ ਦੀ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ। ਪੁਲਿਸ ਦੀ ਇਸ ਕਾਰਵਾਈ ਦੇ ਵਿਰੋਧ ਵਿੱਚ ਅੱਜ ਧਨੌਲਾ ਦੇ ਲੋਕਾਂ ਵਲੋਂ ਥਾਣੇ ਦਾ ਘਿਰਾਓ ਕਰਕੇ ਧਰਨਾ ਦਿੱਤਾ ਗਿਆ ਅਤੇ ਦਰਜ ਕੀਤੇ ਪਰਚੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਧਰਨਾਕਾਰੀਆਂ ਨੇ ਕਿਹਾ ਕਿ ਭਾਜਪਾ ਆਗੂ ਵਲੋਂ ਕਿਸਾਨਾਂ ਵਿਰੁੱਧ ਕੀਤੀ ਜਾ ਰਹੀ ਘਟੀਆ ਬਿਆਨਬਾਜ਼ੀ ਦਾ ਧਨੌਲਾ ਦੇ ਲੋਕਾਂ ਵਲੋਂ ਰੋਸ ਵਜੋਂ ਹਰਜੀਤ ਗਰੇਵਾਲ ਦਾ ਬਾਈਕਾਟ ਕੀਤਾ ਤੇ ਬੀਜੇਪੀ ਲੀਡਰ ਦੀ ਜ਼ਮੀਨ ਠੇਕੇ ’ਤੇ ਨਾ ਚੜਨ ਦੇਣ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਥਾਣਾ ਧਨੌਲਾ ਦੀ ਪੁਲਿਸ ਨੇ ਤਿੰਨ ਕਿਸਾਨਾਂ ’ਤੇ ਪਰਚਾ ਦਰਜ ਕੀਤਾ।

ਅੰਦੋਲਨਕਾਰੀ ਕਿਸਾਨਾਂ ਨੇ ਕਿਹਾ ਕਿ ਪੁਲਿਸ ਦੀ ਇਹ ਕਾਰਵਾਈ ਕਿਸਾਨਾਂ ਦਾ ਸੰਘਰਸ਼ ਖ਼ਤਮ ਕਰਵਾਉਣ ਲਈ ਕੀਤੀ ਗਈ ਹੈ। ਜਿਸਦੇ ਰੋਸ ਵਜੋਂ ਅੱਜ ਥਾਣੇ ਅੱਗੇ ਧਰਨਾ ਦਿੱਤਾ ਹੈ। ਕਿਸਾਨਾਂ ਨੇ ਕਿਹਾ ਕਿ ਪਰਚੇ ਰੱਦ ਕੀਤੇ ਜਾਣ ਅਤੇ ਨਾਲ ਹੀ ਥਾਣਾ ਐਸਐਸਓ ਦੀ ਬਦਲੀ ਕੀਤੀ ਜਾਵੇ।

Share This Article
Leave a Comment