ਚੰਡੀਗੜ੍ਹ: ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ ’ਤੇ ਸਤਿਕਾਰ ਕੌਰ ਨੂੰ 6 ਸਾਲ ਲਈ ਪਾਰਟੀ ਵਿੱਚੋਂ ਕੱਢਿਆ ਗਿਆ ਹੈ। ਦਰਅਸਲ ਬੀਤੇ ਦਿਨ ਸਤਿਕਾਰ ਕੌਰ ਗਹਿਰੀ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਕੋਲੋਂ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਵੀ ਪੁਲਿਸ ਨੇ ਫੜੀਆਂ ਸਨ।
ਫ਼ਿਰੋਜ਼ਪੁਰ ਦਿਹਾਤੀ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਅਤੇ ਉਨ੍ਹਾਂ ਦੇ ਭਤੀਜੇ ਨੂੰ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਬੁੱਧਵਾਰ ਨੂੰ ਨਸ਼ਾ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਕੁੱਲ 128 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਸਾਬਕਾ ਵਿਧਾਇਕ ਦੇ ਡਰਾਈਵਰ ਨੇ ਪੁਲਿਸ ਮੁਲਾਜ਼ਮਾਂ ‘ਤੇ ਆਪਣੀ ਕਾਰ ਭਜਾ ਦਿੱਤੀ। ਜਿਸ ਕਾਰਨ ਪੁਲਸ ਮੁਲਾਜ਼ਮ ਜ਼ਖਮੀ ਹੋ ਗਿਆ। ਟੀਮ ਨੇ ਮੌਕੇ ਤੋਂ ਇੱਕ ਕਰੂਜ਼ ਅਤੇ ਇੱਕ BMW ਗੱਡੀ ਵੀ ਜ਼ਬਤ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।