ਤਾਲਿਬਾਨ ਦਾ ਪੂਰੀ ਤਰ੍ਹਾਂ ਕਬਜ਼ਾ ਹੋਣ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ‘ਚ ਲੋਕ ਕਾਬੁਲ ਛੱਡ ਕੇ ਜਾਣ ਦੀ ਕੋਸ਼ਿਸ਼ ‘ਚ

TeamGlobalPunjab
2 Min Read

ਕਾਬੁਲ : ਅਫ਼ਗਾਨਿਸਤਾਨ ‘ਚ ਤਾਲਿਬਾਨ ਦਾ ਪੂਰੀ ਤਰ੍ਹਾਂ ਕਬਜ਼ਾ ਹੋ ਜਾਣ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ‘ਚ ਲੋਕ ਕਾਬੁਲ ਛੱਡ ਕੇ ਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਨਿਊਜ ਏਜੰਸੀ ਏਐਫਪੀ ਦੇ ਸੂਤਰਾਂ ਮੁਤਾਬਕ ਕਾਬੁਲ ਏਅਰਪੋਰਟ ‘ਤੇ ਹਜ਼ਾਰਾਂ ਦੀ ਗਿਣਤੀ ‘ਚ ਲੋਕਾਂ ‘ਚ ਹੰਗਾਮਾ ਹੋ ਗਿਆ ਜਿਸ ਤੋਂ ਬਾਅਦ ਭੀੜ ਨੂੰ ਖਿੰਡਾਉਣ ਲਈ ਅਮਰੀਕੀ ਫੌਜ ਨੇ ਹਵਾ ‘ਚ ਗੋਲ਼ੀਆਂ ਗੋਲੀਬਾਰੀ ਕੀਤੀ। ਅਫਗਾਨਿਸਤਾਨ ਹੁਣ ਪੂਰੀ ਤਰ੍ਹਾਂ ਤਾਲਿਬਾਨ ਦੇ ਕੰਟਰੋਲ ਹੇਠ ਹੈ ਅਤੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਦੇਸ਼ ਛੱਡ ਦਿੱਤਾ ਹੈ।

ਇਸ ਦੌਰਾਨ, ਤਾਲਿਬਾਨ ਨੇ ਘੋਸ਼ਣਾ ਕੀਤੀ ਹੈ ਕਿ ਅਫਗਾਨਿਸਤਾਨ ਵਿੱਚ ਜੰਗ ਖਤਮ ਹੋ ਗਈ ਹੈ। ਤਾਲਿਬਾਨ ਅੱਤਵਾਦੀਆਂ ਨੇ ਕਾਬੁਲ ਦੇ ਰਾਸ਼ਟਰਪਤੀ ਭਵਨ ‘ਤੇ ਕਬਜ਼ਾ ਕਰ ਲਿਆ ਹੈ। ਇਸ ਦੌਰਾਨ ਅਮਰੀਕੀ ਫੌਜਾਂ ਇੱਥੋਂ ਚਲੀ ਗਈਆਂ ਹਨ ਅਤੇ ਪੱਛਮੀ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਇੱਥੋਂ ਕੱਢਣਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਰਾਸ਼ਟਰਪਤੀ ਅਸ਼ਰਫ ਗਨੀ ਦੇਸ਼ ਛੱਡ ਕੇ ਭੱਜ ਗਏ। ਐਤਵਾਰ ਨੂੰ ਤਾਲਿਬਾਨੀ ਅੱਤਵਾਦੀ ਕਾਬੁਲ ਪਹੁੰਚ ਗਏ ਹਨ ਤੇ ਰਾਸ਼ਟਰਪਤੀ ਭਵਨ ‘ਤੇ ਕਬਜ਼ੇ ਕਰ ਲਿਆ। ਅਸ਼ਰਫ ਗਨੀ ਨੇ ਕਿਹਾ ਕਿ ਉਹ ਖੂਨ-ਖਰਾਬੇ ਤੋਂ ਬਚਣਾ ਚਾਹੁੰਦੇ ਹਨ। ਇਸ ਦੌਰਾਨ ਸੈਕੜੇ ਅਫਗਾਨ ਨਾਗਰਿਕ ਕਾਬੁਲ ਹਵਾਈ ਅੱਡੇ ‘ਤੇ ਦੇਸ਼ ਤੋਂ ਭੱਜਣ ‘ਚ ਲੱਗੇ ਹਨ।

ਤਾਲਿਬਾਨ ਦੇ ਬੁਲਾਰੇ ਨੇ ਦੱਸਿਆ ਕਿ ਰਾਜਧਾਨੀ ਵਿੱਚ ਕਿਸੇ ਦੂਤਾਵਾਸ ਜਾਂ ਕਿਸੇ ਮੁੱਖ ਦਫਤਰ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ ਹੈ। ਜਿਹੜੇ ਡਿਪਲੋਮੈਟ ਜਾਂ ਨਾਗਰਿਕ ਇੱਥੋਂ ਨਿਕਲਣਾ ਚਾਹੁੰਦੇ ਹਨ, ਤਾਲਿਬਾਨ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਨਿਕਲਣ ਦਾ ਰਾਹ ਦੇਵੇਗਾ। ਅਮਰੀਕੀ ਵਿਦੇਸ਼ ਵਿਭਾਗ ਨੇ ਪੁਸ਼ਟੀ ਕੀਤੀ ਹੈ ਕਿ ਕਾਬੁਲ ਸਥਿਤ ਅਮਰੀਕੀ ਦੂਤਾਵਾਸ ਦੇ ਸਾਰੇ ਕਰਮਚਾਰੀਆਂ ਨੂੰ ਹਾਮਿਦ ਕਰਜ਼ਈ ਹਵਾਈ ਅੱਡੇ ‘ਤੇ ਸੁਰੱਖਿਅਤ ਕੱਢ ਲਿਆ ਗਿਆ।

Share this Article
Leave a comment