ਤਾਲਿਬਾਨ ਦਾ ਨਵਾਂ ਫਰਮਾਨ,ਹਿਜਾਬ ਪਾਉਣ ਵਾਲੀਆਂ ਮਹਿਲਾਵਾਂ ਨੂੰ ਹੀ ਮਿਲੇਗੀ ਨੌਕਰੀ,ਅਮਰੀਕਾ ਨੂੰ ਵੀ ਦਖ਼ਲ ਨਾ ਦੇਣ ਦੀ ਦਿੱਤੀ ਚਿਤਾਵਨੀ

TeamGlobalPunjab
2 Min Read

ਕਾਬੁਲ: ਅਫਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਹੁਣ ਤਾਲਿਬਾਨ ਨੇ ਸਰਕਾਰ ਬਣਾਉਣ ਦੀਆ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਵਿਚਾਲੇ ਤਾਲਿਬਾਨ ਵੱਲੋਂ ਔਰਤਾਂ ਲਈ ਇੱਕ ਫਰਮਾਨ ਜਾਰੀ ਕੀਤਾ ਗਿਆ ਹੈ।ਤਾਲਿਬਾਨੀ ਬੁਲਾਰੇ ਸੁਹੈਲ ਸ਼ਾਹੀਨ ਨੇ ਸੰਸਕ੍ਰਿਤੀ ਨੂੰ ਲੈ ਕੇ ਅਮਰੀਕਾ ਨੂੰ ਵੀ ਚਿਤਾਵਨੀ ਹੈ। ਉਨ੍ਹਾਂ ਔਰਤਾਂ ਦੇ ਹਿਜਾਬ ਪਾਉਣ ਸਬੰਧੀ ਪੱਛਮ ਦੇ ਨਜ਼ਰੀਏ ਦਾ ਸਖ਼ਤ ਵਿਰੋਧ ਕੀਤਾ ਹੈ। ਤਾਲਿਬਾਨ ਬੁਲਾਰੇ ਨੇ ਕਿਹਾ ਕਿ ਸਾਡੀ ਸੰਸਕ੍ਰਿਤੀ ‘ਚ ਅਮਰੀਕਾ ਤੇ ਪੱਛਮੀ ਦੇਸ਼ ਦਖ਼ਲ ਨਾ ਦੇਣ। ਤਾਲਿਬਾਨ ਦੇ ਇਸ ਬਿਆਨ ਤੋਂ ਬਾਅਦ ਅਫ਼ਗਾਨਿਸਤਾਨ ‘ਚ ਔਰਤਾਂ ਦੇ ਅਧਿਕਾਰਾਂ ਸਬੰਧੀ ਕੌਮਾਂਤਰੀ ਭਾਈਚਾਰੇ ਦੀਆਂ ਚਿੰਤਾਵਾਂ ਵਧ ਗਈਆਂ ਹਨ।

ਤਾਲਿਬਾਨ ਦੇ ਬੁਲਾਰੇ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਮਹਿਲਾਵਾਂ ਦੇ ਅਧਿਕਾਰਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੋਵੇਗੀ। ਇਸ ਤੋਂ ਇਲਾਵਾ ਮਹਿਲਾਵਾਂ ਨੂੰ ਉਨ੍ਹਾਂ ਦੀ ਸਿੱਖਿਆ ਤੇ ਕੰਮ ਬਾਰੇ ਵੀ ਕੋਈ ਸਮੱਸਿਆ ਨਹੀਂ ਹੋਵੇਗੀ ।ਤਾਲਿਬਾਨ ਨੇ ਕਿਹਾ ਹੈ ਕਿ ਦੇਸ਼ ਵਿੱਚ ਸਿਰਫ਼ ਹਿਜਾਬ ਪਾਉਣ ਵਾਲੀਆਂ ਮਹਿਲਾਵਾਂ ਨੂੰ ਹੀ ਸਿੱਖਿਆ ਤੇ ਕੰਮ ਦਾ ਅਧਿਕਾਰ ਮਿਲੇਗਾ।  ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਨੂੰ ਇਕ-ਦੂਸਰੇ ਦੀ ਸੰਸਕ੍ਰਿਤੀ ਦਾ ਸਨਮਾਨ ਕਰਨਾ ਚਾਹੀਦਾ ਹੈ। ਬੁਲਾਰੇ ਨੇ ਕਿਹਾ ਕਿ ਸਾਨੂੰ ਇਕ-ਦੂਸਰੇ ਦੀ ਸੰਸਕ੍ਰਿਤੀ ‘ਚ ਦਖ਼ਲ ਦੇਣ ਜਾਂ ਬਦਲਣ ਦਾ ਯਤਨ ਨਹੀਂ ਕਰਨਾ ਚਾਹੀਦਾ। ਸ਼ਾਹੀਨ ਨੇ ਪੱਛਮੀ ਦੇਸ਼ਾਂ ਦੇ ਉਸ ਨਜ਼ਰੀਏ ਦਾ ਸਖ਼ਤ ਵਿਰੋਧ ਕੀਤਾ ਜਿਸ ਵਿਚ ਕਿਹਾ ਗਿਆ ਸੀ ਕਿ ਔਰਤਾਂ ਨੂੰ ਹਿਜਾਬ ਦੇ ਬਿਨਾਂ ਸਿੱਖਿਆ ਹਾਸਲ ਕਰਨੀ ਚਾਹੀਦੀ ਹੈ।
ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਸ਼ਾਸਨ ਦੇ ਆਉਣ ਤੋਂ ਬਾਅਦ ਤੋਂ ਬਾਅਦ ਮਹਿਲਾਵਾਂ ਵਿੱਚ ਡਰ ਪੈਦਾ ਹੋ ਗਿਆ ਹੈ ਕਿ ਉਨ੍ਹਾਂ ਤੋਂ ਉਨ੍ਹਾਂ ਦੇ ਸਾਰੇ ਅਧਿਕਾਰ ਖੋਹ ਲਏ ਜਾਣਗੇ। ਅਫ਼ਗ਼ਾਨਿਸਤਾਨ  ਦੀਆਂ ਕੁਝ ਮਹਿਲਾਵਾਂ ਵੱਲੋਂ ਤਾਲਿਬਾਨ ਖਿਲਾਫ਼ ਮੋਰਚਾ ਵੀ ਖੋਲ੍ਹ ਦਿੱਤਾ ਗਿਆ ਹੈ। ਕੁਝ ਮਹਿਲਾਵਾਂ ਵੱਲੋਂ ਆਪਣੇ ਅਧਿਕਾਰਾਂ ਲਈ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

Share this Article
Leave a comment