ਲੁਧਿਆਣਾ: ਲੁਧਿਆਣਾ ਦੇ ਗਿੱਲ ਦੇ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਐੱਸ.ਆਰ.ਲੱਧੜ `ਤੇ ਹੋਏ ਹਮਲੇ ਦੇ ਮਾਮਲੇ `ਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਦਾ ਕਿਸਾਨ ਜਥੇਬੰਦੀ ਵੱਲੋਂ ਵਿਰੋਧ ਕਰਦਿਆਂ ਥਾਣਾ ਸਦਰ ਦੇ ਬਾਹਰ ਧਰਨਾ ਦਿੱਤਾ।
ਬੀਤੀ ਦੇਰ ਸ਼ਾਮ ਖੇੜੀ ਝਮੇੜੀ ਵਿਖੇ ਚੋਣ ਪ੍ਰਚਾਰ ਦੌਰਾਨ ਭਾਜਪਾ ਉਮੀਦਵਾਰ ਐੱਸ.ਆਰ.ਲੱਧੜ `ਤੇ ਹੋਏ ਹਮਲੇ ਦੇ ਮਾਮਲੇ `ਚ ਪੁਲਿਸ ਵੱਲੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਇਸ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਥਾਣਾ ਸਦਰ ਦੇ ਬਾਹਰ ਧਰਨਾ ਦਿੱਤਾ ਗਿਆ। ਕਿਸਾਨਾਂ ਦਾ ਇਲਜ਼ਾਮ ਹੈ ਕਿ ਕਿਸਾਨਾਂ ਨੇ ਭਾਜਪਾ ਉਮੀਦਵਾਰ ਦਾ ਵਿਰੋਧ ਕੀਤਾ ਸੀ ਪਰ ਉਥੋਂ ਚਲੇ ਜਾਣ ਤੋਂ ਬਾਅਦ ਉਨ੍ਹਾਂ `ਤੇ ਕੁਝ ਹੋਰ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਦੇ ਇੱਕ ਵਰਕਰ ਨੂੰ ਗਲਤ ਤਰੀਕੇ ਨਾਲ ਮਾਮਲੇ `ਚ ਫਸਾਇਆ ਗਿਆ ਹੈ।
ਇਸ ਮਾਮਲੇ `ਚ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਆਪਣੀ ਸ਼ਿਕਾਇਤ ਦੇਣ ਲਈ ਕਿਹਾ ਗਿਆ ਹੈ ਅਤੇ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
ਤੁਹਾਨੂੰ ਦੱਸ ਦਈਏ ਕਿ ਪਿੰਡ ਖੇੜੀ `ਚ ਗਿੱਲ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਐੱਸ. ਆਰ. ਲੱਧੜ `ਤੇ ਕੁਝ ਅਣਪਛਾਤੇ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਦੇ ਸ਼ੀਸ਼ੇ ਵੀ ਤੋੜ ਦਿੱਤੇ। ਹਮਲਾ ਉਸ ਸਮੇਂ ਹੋਇਆ, ਜਦ ਉਹ ਚੋਣ ਮੀਟਿੰਗ ਕਰ ਰਹੇ ਸਨ। ਦੇਰ ਰਾਤ ਜ਼ਖਮੀ ਹਾਲਤ ‘ਚ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.