ਪੰਜਾਬ ਪੁਲਿਸ ਨੇ ਹਿਰਾਸਤ ‘ਚ ਲਏ ਗਏ 353 ਵਿਅਕਤੀਆਂ ‘ਚੋਂ 197 ਨੂੰ ਕੀਤਾ ਰਿਹਾਅ

Rajneet Kaur
2 Min Read

ਚੰਡੀਗੜ੍ਹ :  ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।  ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੌਰਾਨ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ 353 ਵਿਅਕਤੀਆਂ ਵਿੱਚੋਂ 197 ਨੂੰ ਰਿਹਾਅ ਕਰ ਦਿੱਤਾ ਗਿਆ ਹੈ।  ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਦੇ ਸਾਰੇ ਐੱਸਐੱਸਪੀ ਤੇ ਸੀਪੀ ਨੂੰ ਇਹ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਪਰੇਸ਼ਾਨ ਜਾਂ ਗ੍ਰਿਫ਼ਤਾਰ ਨਾ ਕੀਤਾ ਜਾਵੇ। ਜਾਂਚ ਅਧਿਕਾਰੀਆਂ ਤੇ ਉਨ੍ਹਾਂ ਦੇ ਨਿਗਰਾਨ ਅਧਿਕਾਰੀਆਂ ਨੂੰ ਪਹਿਲਾਂ ਉਪਲਬਧ ਸਬੂਤਾਂ ਦੀ ਜਾਂਚ ਕਰਨੀ ਚਾਹੀਦੀ ਹੈ। ਮੂਲ ਅਪਰਾਧਾਂ ’ਚ ਕਿਸੇ ਵੀ ਨਿਵਾਰਕ ਗ੍ਰਿਫ਼ਤਾਰੀ ਜਾਂ ਗ੍ਰਿਫ਼ਤਾਰੀ ਤੋਂ ਪਹਿਲਾਂ ਖ਼ੁਦ ਦੀ ਸੰਤੁਸ਼ਟੀ ਯਕੀਨੀ ਕਰਨੀ ਚਾਹੀਦੀ ਹੈ।

ਡੀਜੀਪੀ ਨੇ ਕਿਹਾ ਕਿ ਨਿਵਾਰਕ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ 353 ਲੋਕਾਂ ਤੋਂ ਇਲਾਵਾ, 40 ਲੋਕਾਂ ਨੂੰ ਗੰਭੀਰ ਅਪਰਾਧਿਕ ਅਪਰਾਧਾਂ ਤਹਿਤ ਗ੍ਰਿਫ਼ਤਾਰ ਅਤੇ ਸੱਤ ਲੋਕਾਂ ਨੂੰ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਹਿਰਾਸਤ ’ਚ ਲਿਆ ਗਿਆ ਹੈ।  ਯਾਦਵ ਨੇ ਸਾਰੇ ਪੰਜਾਬੀਆਂ ਨੂੰ ਸੂਬੇ ’ਚ ਸ਼ਾਂਤੀ ਤੇ ਸਦਭਾਵ ਬਣਾਈ ਰੱਖਣ ਤੇ ਫ਼ਰਜ਼ੀ ਖ਼ਬਰਾਂ ਤੇ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਡੀਜੀਪੀ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਕਾਬੂ ’ਚ ਹੈ ਤੇ ਪੂਰੀ ਤਰ੍ਹਾਂ ਨਾਲ ਸਥਿਰ ਹੈ।  ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਅਫ਼ਵਾਹ ਤੇ ਫ਼ਰਜ਼ੀ ਖ਼ਬਰਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment