ਰਾਸ਼ਟਰਪਤੀ ਅਹੁਦਾ ਛੱਡਣ ਤੋਂ ਬਾਅਦ ਟਰੰਪ ਨੂੰ ਕਰਨਾ ਪੈ ਸਕਦੈ ਭਾਰੀ ਮੁਸੀਬਤਾਂ ਦਾ ਸਾਹਮਣਾ!

TeamGlobalPunjab
2 Min Read

ਵਾਸ਼ਿੰਗਟਨ: ਅਮਰੀਕਾ ਦੇ 244 ਸਾਲ ਦੇ ਇਤਿਹਾਸ ਵਿੱਚ ਡੋਨਲਡ ਟਰੰਪ ਪਹਿਲੇ ਅਜਿਹੇ ਰਾਸ਼ਟਰਪਤੀ ਹਨ ਜਿਨ੍ਹਾਂ ਨੇ ਵ੍ਹਾਈਟ ਹਾਊਸ ਛੱਡਣ ਤੋਂ ਇਨਕਾਰ ਕਰ ਦਿੱਤਾ ਹੈ। ਟਰੰਪ ਹਾਰ ਨੂੰ ਸਵੀਕਾਰ ਨਹੀਂ ਕਰ ਰਹੇ ਹਨ ਜਿਸ ਨਾਲ ਉਨ੍ਹਾਂ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਆਪਣੇ ਕਾਰਜਕਾਲ ਦੌਰਾਨ ਉਹ ਤੀਜੇ ਅਜਿਹੇ ਰਾਸ਼ਟਰਪਤੀ ਰਹੇ ਹਨ ਜਿਨ੍ਹਾਂ ‘ਤੇ ਮਹਾਦੋਸ਼ ਵੀ ਚੱਲ ਚੁੱਕਿਆ ਹੈ। ਅਜਿਹੇ ਵਿੱਚ ਮਾਹਰਾਂ ਦਾ ਮੰਨਣਾ ਹੈ ਕਿ ਰਾਸ਼ਟਰਪਤੀ ਅਹੁਦੇ ਤੋਂ ਹਟਣ ਤੋਂ ਬਾਅਦ ਟਰੰਪ ਨੂੰ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਮਰੀਕੀ ਚੋਣਾਂ ਵਿੱਚ ਡੈਮੋਕਰੇਟਿਕ ਉਮੀਦਵਾਰ ਜੋਅ ਬਾਇਡਨ ਨੇ 270 ਤੋਂ ਜ਼ਿਆਦਾ ਇਲੈਕਟੋਰਲ ਵੋਟਾਂ ਹਾਸਲ ਕੀਤੀਆਂ ਹਨ। ਇਸ ਲਈ ਉਨ੍ਹਾਂ ਨੂੰ ਰਾਸ਼ਟਰਪਤੀ ਬਣਨ ਦਾ ਪੂਰਾ ਅਧਿਕਾਰ ਹੈ ਜਦਕਿ ਟਰੰਪ ਕੋਲ ਕਾਨੂੰਨੀ ਰਸਤੇ ਬਹੁਤ ਘੱਟ ਬਚੇ ਹਨ।

ਰਿਪੋਰਟ ਵਿਚ ਮਾਹਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਟਰੰਪ ਦੇ ਕਾਰਜਕਾਲ ਵਿੱਚ ਹੋਏ ਕਥਿਤ ਘੁਟਾਲੇ ਦੀ ਜਾਂਚ ਤੋਂ ਪਤਾ ਚਲਦਾ ਹੈ ਕਿ ਉਨ੍ਹਾਂ ਨੂੰ ਰਾਸ਼ਟਰਪਤੀ ਅਹੁਦੇ ਤੋਂ ਹਟਣ ਤੋਂ ਬਾਅਦ ਅਪਰਾਧਿਕ ਕਾਰਵਾਈ ਤੋਂ ਇਲਾਵਾ ਵਿੱਤੀ ਹਾਲਾਤ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।

ਕੁਝ ਮਾਹਰਾਂ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਅਹੁਦੇ ‘ਤੇ ਰਹਿੰਦੇ ਹੋਏ ਟਰੰਪ ਤੇ ਅਪਰਾਧਿਕ ਮੁਕੱਦਮਾ ਨਹੀਂ ਚਲਾਇਆ ਜਾ ਸਕਦਾ ਪਰ ਅਹੁਦੇ ਤੋਂ ਹਟਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵੀ ਭੇਜਿਆ ਜਾ ਸਕਦਾ ਹੈ। ਨਿਊਯਾਰਕ ਸਥਿਤ ਪੇਸ ਯੂਨੀਵਰਸਿਟੀ ਵਿੱਚ ਸੰਵਿਧਾਨਕ ਕਾਨੂੰਨ ਦੇ ਪ੍ਰੋਫੈਸਰ ਬੈਨੇਟ ਨੇ ਕਿਹਾ ਕਿ ਟਰੰਪ ‘ਤੇ ਬੈਂਕ, ਟੈਕਸਟ ਅਤੇ ਚੋਣ ਧੋਖਾਧੜੀ ਤੋਂ ਇਲਾਵਾ ਮਨੀ ਲਾਂਡਰਿੰਗ ਵਰਗੇ ਮਾਮਲਿਆਂ ‘ਚ ਵੀ ਇਲਜ਼ਾਮ ਲੱਗ ਸਕਦੇ ਹਨ।

Share This Article
Leave a Comment