ਚੰਡੀਗੜ੍ਹ: ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਭਰ ਦੇ ਪੋਲਿੰਗ ਬੂਥਾਂ ‘ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ (ਈ.ਐਫ.) ਭਰੇ ਅਤੇ ਜਮ੍ਹਾਂ ਕਰਵਾਏ ਹਨ। ਚੰਡੀਗੜ੍ਹ ਵਿੱਚ ਮੁੱਖ ਚੋਣ ਅਫ਼ਸਰ ਅਨੰਨਦਿਤਾ ਮਿੱਤਰਾ ਨੇ ਦੱਸਿਆ ਇਹ ਵਿਸ਼ੇਸ਼ ਕੈਂਪ 11 ਅਤੇ 12 ਜੁਲਾਈ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲਗਾਏ ਗਏ ਸਨ, ਜਿੱਥੇ ਵੋਟਰਾਂ ਨੇ ਆਪਣੇ ਮੁਕੰਮਲ ਕੀਤੇ ਫਾਰਮ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਕੋਲ ਜਮ੍ਹਾਂ ਕਰਵਾਏ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਪਿਛਲੇ 18 ਦਿਨਾਂ ਦੌਰਾਨ 1.30 ਕਰੋੜ ਤੋਂ ਵੱਧ ਵੋਟਰ ਪਹਿਲਾਂ ਹੀ ਆਪਣੇ ਫਾਰਮ ਜਮ੍ਹਾਂ ਕਰਵਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਫਾਰਮ ਇਕੱਠੇ ਕਰਨ ਦਾ ਕੰਮ ਅਜੇ ਵੀ ਚੱਲ ਰਿਹਾ ਹੈ ਅਤੇ ਇਹ ਮੁਹਿੰਮ 24 ਜੁਲਾਈ ਤੱਕ ਲਗਾਤਾਰ ਜਾਰੀ ਰਹੇਗੀ। ਮੁੱਖ ਚੋਣ ਅਫ਼ਸਰ ਨੇ ਉਨ੍ਹਾਂ ਵੋਟਰਾਂ ਨੂੰ ਖਾਸ ਅਪੀਲ ਕੀਤੀ ਹੈ ਜਿਨ੍ਹਾਂ ਨੇ ਅਜੇ ਤੱਕ ਆਪਣੇ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ। ਇਸ ਕਰ ਕੇ ਉਹ ਬਿਨਾਂ ਕਿਸੇ ਦੇਰੀ ਦੇ ਤੁਰੰਤ ਆਪਣੇ ਸਬੰਧਿਤ ਬੀ.ਐਲ.ਓ. ਨਾਲ ਸੰਪਰਕ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਖਰੜਾ ਵੋਟਰ ਸੂਚੀ ਵਿੱਚ ਹਰੇਕ ਯੋਗ ਵੋਟਰ ਦਾ ਨਾਮ ਸ਼ਾਮਿਲ ਕਰਨਾ ਯਕੀਨੀ ਬਣਾਉਣ ਲਈ ਸਮੇਂ ਸਿਰ ਫਾਰਮ ਜਮ੍ਹਾਂ ਕਰਵਾਉਣਾ ਬੇਹੱਦ ਜ਼ਰੂਰੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

