ਮੋਗਾ : ਮੋਗਾ ਦੇ ਡਿਪਟੀ ਮੇਅਰ ਵਜੋਂ ਅਸ਼ੋਕ ਧਮੀਜਾ ਵੱਲੋਂ ਅਹੁਦਾ ਸੰਭਾਲੇ ਜਾਣ ਤੋਂ ਬਾਅਦ ਮੋਗਾ ਦੇ ਸੂਝਵਾਨ ਪੜ੍ਹੇ ਲਿਖੇ ਅਤੇ ਸਰਕਾਰੀ ਅਹੁਦਿਆਂ ਤੇ ਬਿਰਾਜਮਾਨ ਸ਼ਹਿਰ ਵਾਸੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਅੱਜ ਵੀ ਵਾਰਡ ਨੰਬਰ 12 ਵਿਖੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਸਰਕਾਰੀ ਅਧਿਆਪਕ ਗੁਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਕਲਕੱਤੇ ਵਾਲਿਆਂ ਦੇ ਗ੍ਰਹਿ ਵਿਖੇ ਕੋਰੋਨਾ ਪਾਬੰਦੀਆਂ ਨੂੰ ਧਿਆਨ ਵਿਚ ਰੱਖਦਿਆਂ ਕਰਵਾਏ ਗਏ ਇਸ ਸਨਮਾਨ ਸਮਾਰੋਹ ਦੌਰਾਨ ਡਿਪਟੀ ਮੇਅਰ ਅਸ਼ੋਕ ਧਮੀਜਾ ਨੇ ਕਿਹਾ ਕਿ ਭੇਦਭਾਵ ਤੋਂ ਉੱਪਰ ਉੱਠ ਕੇ ਲੋਕਾਂ ਦੀ ਸੇਵਾ ਕਰਨ ਵਿੱਚ ਉਹ ਵਿਸ਼ਵਾਸ ਰੱਖਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵਿਕਾਸ ਕਾਰਜਾਂ ਵਿੱਚ ਹੋਰ ਵੀ ਤੇਜ਼ੀ ਲਿਆਂਦੀ ਜਾਵੇਗੀ।
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਹਲਕਾ ਵਿਧਾਇਕ ਡਾ. ਹਰਜੋਤ ਕਮਲ ਦਾ ਵੀ ਉਨ੍ਹਾਂ ਨੇ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਰਾਕੇਸ਼ ਕੁਮਾਰ ਅਤੇ ਉਰਮਿਲ ਸ਼ਰਮਾ ਵੀ ਮੌਜੂਦ ਸਨ। ਰਾਕੇਸ਼ ਕੁਮਾਰ ਨੇ ਜਾਣਕਾਰੀ ਦਿੱਤੀ ਕਿ 24 ਘੰਟੇ ਲੋਕਾਂ ਦੀ ਸੇਵਾ ਕਰਨ ਦਾ ਫਲ ਉਨ੍ਹਾਂ ਨੂੰ ਪਰਮਾਤਮਾ ਨੇ ਡਿਪਟੀ ਮੇਅਰ ਵਜੋਂ ਅਹੁਦਾ ਬਖ਼ਸ਼ ਕੇ ਦਿੱਤਾ ਹੈ। ਨੌਜਵਾਨ ਰਛਪਾਲ ਸਿੰਘ, ਸਤਵਿੰਦਰ ਸਿੰਘ ਅਤੇ ਹੈਪੀ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਤੇ ਐਕਟਿਵ ਰਹਿਣ ਵਾਲੇ ਡਿਪਟੀ ਮੇਅਰ ਅਸ਼ੋਕ ਧਮੀਜਾ ਸਮੇਂ ਸਮੇਂ ਤੇ ਉਨ੍ਹਾਂ ਨੂੰ ਸਰਕਾਰ ਦੀਆਂ ਸਕੀਮਾਂ ਹਦਾਇਤਾਂ ਤੇ ਹੁਕਮਾਂ ਸਬੰਧੀ ਜਾਣੂ ਕਰਵਾਉਂਦੇ ਹਨ। ਜੋ ਕਿ ਇਕ ਬਹੁਤ ਵੱਡਾ ਸਬੂਤ ਹੈ ਕਿ ਡਿਪਟੀ ਮੇਅਰ ਸ਼ਹਿਰ ਵਾਸੀਆਂ ਦੇ ਨਾਲ ਜੁੜੇ ਹੋਏ ਹਨ।
ਇਸ ਮੌਕੇ ਸ਼ਹਿਰ ਵਾਸੀ ਭੁਪਿੰਦਰ ਸਿੰਘ ਸਲ੍ਹੀਣਾ, ਕੁਲਵਿੰਦਰ ਸਿੰਘ, ਦਰਸ਼ਨ ਸਿੰਘ ਬੁੱਟਰ, ਗੁਰਿੰਦਰ ਸਿੱਧੂ, ਹਰਜੀਤ ਸਿੰਘ ਕਲਕੱਤਾ, ਅਧਿਆਪਕ ਸੁਖਵਿੰਦਰ ਸਿੰਘ ਵਿੱਕੀ ਰਾਮਗਡ਼੍ਹੀਆ ਅਤੇ ਜਗਸੀਰ ਸਿੰਘ ਸਮੇਤ ਔਰਤਾਂ ਵੀ ਇਸ ਸਨਮਾਨ ਸਮਾਰੋਹ ਵਿੱਚ ਮੌਜੂਦ ਹੋਈਆਂ।