ਆਕਸੀਜਨ ਐੱਕਸਪ੍ਰੈਸ ਗੱਡੀ 40 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜ਼ਨ ਲਿਆਉਣ ਲਈ ਪੰਜਾਬ ਤੋਂ ਬੋਕਾਰੋ ਰਵਾਨਾ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਦੇ ਹਸਪਤਾਲਾਂ ਦੀ ਆਕਸੀਜਨ ਸਪਲਾਈ ‘ਚ ਹੋਰ ਤੇਜ਼ੀ ਆਉਣ ਵਾਲੀ ਹੈ । ਅੱਜ ਸਵੇਰੇ ਪੰਜਾਬ ਤੋਂ ਝਾਰਖੰਡ ਸੂਬੇ ਦੇ ਬੋਕਾਰੋ ਲਈ ਪਹਿਲੀ ਆਕਸੀਜਨ ਐਕਸਪ੍ਰੈਸ ਨੂੰ ਰਵਾਨਾ ਕੀਤਾ ਗਿਆ। ਇਸ ਵਿਸ਼ੇਸ਼ ਟ੍ਰੇਨ ਦੇ ਰਵਾਨਾ ਹੋਣ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟ੍ਰਿਕ ਟਨ ਕੋਟੇ ਦੀ ਆਕਸੀਜਨ ਚੁੱਕਣ ਦੀ ਸਥਿਤੀ ਵਿੱਚ ਹੋਵੇਗਾ। ਇਸ ਨਾਲ ਸੂਬੇ ਦੇ ਜੀਵਨ ਰੱਖਿਅਕ ਮੈਡੀਕਲ ਸਮੱਗਰੀ ਦੇ ਸਟਾਕ ਨੂੰ ਹੋਰ ਮਜ਼ਬੂਤੀ ਮਿਲੇਗੀ। ਇਹ ਜਾਣਕਾਰੀ ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਹੁਲ ਤਿਵਾੜੀ ਵਲੋਂ ਸਾਂਝੀ ਕੀਤੀ ਗਈ ਹੈ। ਤਿਵਾੜੀ ਸੂਬੇ ਦੇ ਆਕਸੀਜਨ ਕੰਟਰੋਲ ਰੂਮ ਦੀ ਨਿਗਰਾਨੀ ਕਰ ਰਹੇ ਹਨ।

ਸੂਬੇ ਦੀ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਵੀ ਇਸ ਸੰਬੰਧ ਵਿਚ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਆਕਸੀਜਨ ਕੰਟਰੋਲ ਰੂਮ ਦੇ ਅਧਿਕਾਰੀਆਂ ਅਤੇ ਮਾਰਕਫੈਡ ਦੇ ਠੋਸ ਯਤਨਾਂ ਦੀ ਸ਼ਲਾਘਾ ਕੀਤੀ ।

ਰਾਹੁਲ ਤਿਵਾੜੀ ਨੇ ਦੱਸਿਆ ਕਿ ਵਿਭਾਗ ਨੇ ਟੈਂਕਰ ਦੀਆਂ ਉੱਚਾਈਆਂ ਅਤੇ 2 ਸਪਲਾਈਆਂ ਲਿਜਾਣ ਲਈ ਏਜੰਸੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਘੱਟ ਕੀਤਾ ਹੈ , ਜੋ ਕਿ ਇਸ ਮਾਰੂ ਵਾਇਰਸ ਵਿਰੁੱਧ ਸੂਬੇ ਦੀ ਲੜਾਈ ਦਾ ਜ਼ਰੂਰੀ ਹਿੱਸਾ ਹਨ।

 

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਤਿਵਾੜੀ ਨੇ ਕਿਹਾ ਕਿ ਸੂਬੇ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਆਕਸੀਜਨ ਦੀ ਲੋੜ ਦਾ ਅਨੁਮਾਨ ਲਾਉਣ ਲਈ ਯੋਜਨਾ ਬਣਾਈ ਜਾ ਰਹੀ ਹੈ ਅਤੇ ਸੂਬੇ ਵੱਲੋਂ ਟੈਂਕਰਾਂ ਦਾ ਕੋਟਾ ਵਧਾਉਣ ਲਈ ਕੇਂਦਰ ਸਰਕਾਰ `ਤੇ ਦਬਾਅ ਪਾਇਆ ਜਾ ਰਿਹਾ ਹੈ ਤਾਂ ਜੋ ਅਲਾਟ ਕੀਤੀ ਗਈ ਸਾਰੀ ਆਕਸੀਜਨ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਲਿਜਾਇਆ ਜਾ ਸਕੇ ।

Share This Article
Leave a Comment