ਲੁਧਿਆਣਾ(ਰਜਿੰਦਰ ਅਰੋੜਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ ‘ਤੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਕੋਰੋਨਾ ਪੀੜ੍ਹਤ ਮਰੀਜ਼ਾਂ ਲਈ ਸਪੈਸ਼ਲ ਬੈੱਡ ਲਗਾਏ ਗਏ ਹਨ ਜਿੱਥੇ ਉਨ੍ਹਾਂ ਨੂੰ ਮੁਫ਼ਤ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਨੇ ਦੱਸਿਆ ਕਿ ਕੋਰੋਨਾ ਪੀੜਤ ਮਰੀਜਾਂ ਨੂੰ ਆਕਸੀਜਨ ਅਤੇ ਬੈੱਡ ਮੁਹੱਈਆਂ ਕਰਵਾਉਣ ਲਈ ਗੁਰਦੁਆਰਾ ਆਲਮਗੀਰ ਵਿਖੇ ਆਕਸੀਜਨ ਲੰਗਰ ਦੀ ਵਿਵਸਥਾ ਕੀਤੀ ਗਈ ਹੈ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਲੋੜਵੰਦ ਮਰੀਜ਼ਾਂ ਲਈ ਕਿਸੇ ਵੀ ਵੇਲੇ ਗੁਰੂਘਰ ਤੋਂ ਆਕਸੀਜਨ ਦੀ ਸਹੂਲਤ ਮੁਫ਼ਤ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗੁਰੂਘਰ ਦੇ ਚਾਰੇ ਬੂਹੇ ਹਰ ਧਰਮ ਲਈ 24 ਘੰਟੇ ਖੁਲ੍ਹੇ ਹਨ ਅਤੇ ਬਿਨ੍ਹਾਂ ਕਿਸੇ ਭੇਦਭਾਵ ਦੇ ਹਰੇਕ ਲੋੜਵੰਦ ਨੂੰ ਆਕਸੀਜਨ ਤੇ ਬੈੱਡ ਦਿੱਤਾ ਜਾਵੇਗਾ।