ਬਠਿੰਡਾ: ਬੀਤੇ ਦਿਨੀਂ ਬਠਿੰਡਾ ਦੇ ਬੀੜ ਤਲਾਬ ‘ਚ ਗੁਰਦੁਆਰਾ ਸਾਹਿਬ ਵਿਖੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਰਿਹਾਈ ਲਈ ਅਰਦਾਸ ਕਰਨ ਵਾਲੇ ਗ੍ਰੰਥੀ ਨੂੰ ਪੁਲਿਸ ਨੇ ਅੱਜ ਬਠਿੰਡਾ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਸ ਨੂੰ 3 ਦਿਨਾਂ ਲਈ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ।
ਦੱਸ ਦਈਏ ਗ੍ਰੰਥੀ ਗੁਰਮੇਲ ਸਿੰਘ ਵਲੋਂ ਬਲਾਤਕਾਰ ਦੇ ਦੋਸ਼ ਹੇਂਠ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਰਿਹਾਈ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕੀਤੀ। ਜਿਸ ਦਾ ਪਤਾ ਲੱਗਦਿਆਂ ਹੀ ਸਿੱਖ ਜਥੇਬੰਦੀਆਂ ਵੱਲੋਂ ਪੁਲਿਸ ਪ੍ਰਸ਼ਾਸਨ ਤੱਕ ਪਹੁੰਚ ਕੀਤੀ ਗਈ।
ਜਿਸ ਤੋਂ ਬਾਅਦ ਐਸਐਸਪੀ ਬਠਿੰਡਾ ਦੇ ਹੁਕਮਾਂ ਤਹਿਤ ਥਾਣਾ ਸਦਰ ਬਠਿੰਡਾ ‘ਚ ਅਰਦਾਸ ਕਰਨ ਵਾਲੇ ਗ੍ਰੰਥੀ ਗੁਰਮੇਲ ਸਿੰਘ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਤਹਿਤ ਆਈਪੀਸੀ ਦੀ ਧਾਰਾ 295-ਏ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।