BIG NEWS : ਕੇਂਦਰ ਦਾ ਇੱਕ ਹੋਰ ਕਿਸਾਨ ਵਿਰੋਧੀ ਫ਼ੈਸਲਾ, ਝੋਨੇ ਦੀ ਸਰਕਾਰੀ ਖ਼ਰੀਦ ਤਾਰੀਖ਼ ਅੱਗੇ ਪਾਈ

TeamGlobalPunjab
1 Min Read

ਚੰਡੀਗੜ੍ਹ :  ਕੇਂਦਰ ਸਰਕਾਰ ਨੇ ਸੂਬਾ ਸਰਕਾਰ ਨੂੰ ਪੱਤਰ ਲਿਖ ਕੇ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਨਹੀਂ ਬਲਕਿ 11 ਅਕਤੂਬਰ ਤੋਂ ਸ਼ੁਰੂ ਕਰਨ ਲਈ ਕਿਹਾ ਹੈ ਜਿਸ ਕਾਰਨ ਹੁਣ ਕਿਸਾਨ ਅਪਣੀ ਝੋਨੇ ਦੀ ਫਸਲ 11 ਅਕਤੂਬਰ ਤੋਂ ਪਹਿਲਾਂ ਮੰਡੀਆਂ ਵਿੱਚ ਵੇਚਣ ਲਈ ਨਹੀਂ ਲਿਆ ਸਕਣਗੇ।

ਇਸ ਸਬੰਧੀ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਖਰੀਦ ਵਿੱਚ ਦੇਰੀ ਕਰਕੇ ਸੂਬੇ ਦੇ ਕਿਸਾਨਾਂ ਨੂੰ ਖੱਜਲ ਖੁਆਰ ਨਾ ਕੀਤਾ ਜਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਮੁੜ ਤੋਂ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਖ਼ਰੀਦ ਪਹਿਲਾਂ ਤੋਂ ਨਿਰਧਾਰਿਤ ਸਮੇਂ ‘ਤੇ ਹੀ ਸ਼ਰੂ ਕਰਵਾਈ ਜਾਵੇ।

ਉਨ੍ਹਾਂ ਨਾਲ ਹੀ ਕਿਹਾ ਕਿ ਸੂਬੇ ਦੇ ਕਿਸਾਨ ਤਾਂ ਪਹਿਲਾਂ ਹੀ ਬਹੁਤ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਹੇ ਹਨ, ਸੋ ਅਜਿਹੇ ਕਿਸਾਨ ਵਿਰੋਧੀ ਫਰਮਾਨ ਜਾਰੀ ਕਰਕੇ ਕਿਸਾਨਾਂ ਦਾ ਹੋਰ ਨੁਕਸਾਨ ਨਾ ਕੀਤਾ ਜਾਵੇ।

Share This Article
Leave a Comment