ਪੰਜਾਬ ਸੂਬੇ ‘ਚ ਹੁਣ 10 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲੁਆਈ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

TeamGlobalPunjab
2 Min Read

ਚੰਡੀਗੜ੍ਹ : ਕਿਸਾਨਾਂ ਦੀਆਂ ਝੋਨੇ ਦੀਆਂ ਚਿੰਤਾਵਾਂ ਦਾ ਹੱਲ ਕਰਨ ਲਈ ਅਤੇ ਸੂਬੇ ‘ਚ ਮਜ਼ਦੂਰਾਂ ਦੀ ਘਾਟ ਨੂੰ ਧਿਆਨ ‘ਚ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਇਹ ਐਲਾਨ ਕੀਤਾ ਹੈ ਕਿ ਕਿਸਾਨ ਝੋਨੇ ਦੀ ਪਨੀਰੀ ਦੀ ਬਿਜਾਈ ਤੇ ਲੁਆਈ  ਤੈਅਸ਼ੂਦਾ ਤਰੀਕ ਤੋਂ 10 ਦਿਨ ਪਹਿਲਾ ਭਾਵ 10 ਦਿਨ ਅਗੇਤਾ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਲੌਕਡਾਊਨ ਦੌਰਾਨ ਸੂਬੇ ਦੇ ਜ਼ਿਆਦਾਤਰ ਪ੍ਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਿਸ ਕਾਰਨ ਸੂਬੇ ਦੇ ਕਿਸਾਨਾਂ ਨੂੰ ਮਜ਼ਦੂਰਾਂ ਦੀ ਘਾਟ ਸਮੇਤ ਹੋਰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੁੱਖ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਝੋਨੇ ਦੀ ਪਨੀਰੀ ਦੀ ਬਿਜਾਈ ਹੁਣ 10 ਮਈ ਤੋਂ ਅਤੇ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕੀਤੀ ਜਾ ਸਕਦੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਪਨੀਰੀ ਬੀਜਣ ਅਤੇ ਝੋਨੇ ਦੀ ਲੁਆਈ ਲਈ 20 ਜੂਨ ਦੀ ਤਰੀਕ ਮਿੱਥੀ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸ਼ਵਾਜੀਤ ਖੰਨਾ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਤਕਨੀਕੀ ਸਹਾਇਤਾ ਮੁਹੱਈਆ ਕਰਵਾਉਣ। ਇਸ ਤੋੋਂ ਇਲਾਵਾ ਮੁੱਖ ਮੰਤਰੀ ਨੇ ਪੰਜਾਬ ਰਾਜ ਬਿਜਲੀ ਬੋਰਡ ਨੂੰ ਵੀ ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਖੇਤਰ ਲਈ ਨਿਰਵਿਘਨ ਬਿਜਲੀ ਦੇਣ ਲਈ ਉਚਿੱਤ ਪ੍ਰਬੰਧ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।

ਪੰਜਾਬ ‘ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਸੂਬੇ ‘ਚ ਹੁਣ ਤੱਕ ਕੋਰੋਨਾ ਦੇ 1800 ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ 31 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।

Share this Article
Leave a comment