ਅਰੁਣ ਜੇਤਲੀ ਤੇ ਸੁਸ਼ਮਾ ਸਵਰਾਜ ਸਣੇ 7 ਨੂੰ ਪਦਮ ਵਿਭੂਸ਼ਣ ਐਵਾਰਡ

TeamGlobalPunjab
2 Min Read

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਮੌਕੇ ਤੇ ਦਿੱਤੇ ਜਾਣ ਵਾਲੇ ਪਦਮ ਪੁਰਸਕਾਰਾਂ ਦਾ ਸ਼ਨੀਵਾਰ ਨੂੰ ਐਲਾਨ ਕਰ ਦਿੱਤਾ ਹੈ ।

ਸਾਬਕਾ ਕੇਂਦਰੀ ਮੰਤਰੀਆਂ ਅਰੁਣ ਜੇਤਲੀ, ਸੁਸ਼ਮਾ ਸਵਰਾਜ ਤੇ ਜਾਰਜ ਫਰਨਾਂਡਿਜ਼ ਦੇ ਨਾਲ-ਨਾਲ ਮਸ਼ਹੂਰ ਓਲੰਪੀਅਨ ਮੁੱਕੇਬਾਜ਼ ਮੈਰੀਕਾਮ ਨੂੰ ਪਦਮ ਵਿਭੂਸ਼ਣ ਸਨਮਾਨ ਨਾਲ ਨਵਾਜਿਆ ਜਾਵੇਗਾ। ਇਹੀ ਸਨਮਾਨ ਮਾਰੀਸ਼ਸ ਦੇ ਸਾਬਕਾ ਪ੍ਰਧਾਨ ਮੰਤਰੀ ਅਨਿਰੁੱਧ ਜਗਨਨਾਥ ਨੂੰ ਵੀ ਮਿਲੇਗਾ।

ਸ਼ਨਿਚਰਵਾਰ ਨੂੰ ਇਨ੍ਹਾਂ ਨਾਗਰਿਕ ਸਨਮਾਨਾਂ ਦਾ ਐਲਾਨ ਕਰਦੇ ਹੋਏ ਅਧਿਕਾਰੀਆਂ ਨੇ ਕਿਹਾ ਕਿ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ, ਸਨਅਤਕਾਰ ਆਨੰਦ ਮਹਿੰਦਰਾ ਤੇ ਵੇਣੂ ਸ਼੍ਰੀਨਿਵਾਸਨ, ਓਲੰਪੀਅਨ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ, ਨਾਗਾਲੈਂਡ ਦੇ ਸਾਬਕਾ ਮੁੱਖ ਮੰਤਰੀ ਐੱਸਸੀ ਜਮੀਰ ਤੇ ਜੰਮੂ ਕਸ਼ਮੀਰ ਦੇ ਸਿਆਸਤਦਾਨ ਮੁੱਜ਼ਫਰ ਬੇਗ ਨੂੰ ਪਦਮ ਭੂਸ਼ਣ ਸਨਮਾਨ ਲਈ ਚੁਣਿਆ ਗਿਆ ਹੈ।

ਜੇਤਲੀ, ਜਾਰਜ ਫਰਨਾਂਡਿਜ਼, ਸੁਸ਼ਮਾ ਸਵਰਾਜ ਤੇ ਮਨੋਹਰ ਪਾਰੀਕਰ ਨੂੰ ਇਹ ਸਨਮਾਨ ਉਨ੍ਹਾਂ ਦੇ ਦਿਹਾਂਤ ਉਪਰੰਤ ਮਿਲੇ ਹਨ।

- Advertisement -

ਇਸ ਸਾਲ ਸੱਤ ਮੁੱਖ ਹਸਤੀਆਂ ਨੂੰ ਪਦਮ ਵਿਭੂਸ਼ਣ ਸਨਮਾਨ ਲਈ ਚੁਣਿਆ ਗਿਆ ਹੈ, ਜਦਕਿ 16 ਸ਼ਖ਼ਸੀਅਤਾਂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ। ਪਦਮ ਵਿਭੂਸ਼ਣ ਤੇ ਪਦਮ ਭੂਸ਼ਣ ਦੇ ਨਾਲ-ਨਾਲ ਪਦਮ ਸ਼੍ਰੀ ਪੁਰਸਕਾਰਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।

ਇਸ ਸਾਲ ਕੁਲ 118 ਲੋਕਾਂ ਨੂੰ ਪਦਮ ਸ਼੍ਰੀ ਸਨਮਾਨ ਲਈ ਚੁਣਿਆ ਗਿਆ ਹੈ। ਪਦਮ ਵਿਭੂਸ਼ਣ ਤੇ ਪਦਮ ਭੂਸ਼ਣ ਭਾਰਤ ਰਤਨ ਤੋਂ ਬਾਅਦ ਦੇਸ਼ ਦੇ ਕ੍ਰਮਵਾਰ ਦੂਜੇ ਤੇ ਤੀਜੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਹਨ।

Share this Article
Leave a comment