ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੋਵਾਂ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਦੇ ਹੋਏ ਇਕ ਵਾਰ ਫਿਰ ਈ.ਵੀ.ਐੱਮ ‘ਤੇ ਉੱਠ ਰਹੇ ਸਵਾਲਾਂ ਨੂੰ ਰੱਦ ਕਰ ਦਿੱਤਾ।
ਇਸ ਦੌਰਾਨ ਉਨ੍ਹਾਂ ਨੇ ਹਾਲ ਹੀ ‘ਚ ਉੱਠੇ ਸਵਾਲ ਦਾ ਜਵਾਬ ਵੀ ਦਿੱਤਾ, ਜਿਸ ‘ਚ ਕਿਹਾ ਗਿਆ ਸੀ ਕਿ ਜੇਕਰ ਪੇਜ਼ਰ ਫਟ ਸਕਦਾ ਹੈ ਤਾਂ ਈਵੀਐੱਮ ਨੂੰ ਹੈਕ ਕਿਉਂ ਨਹੀਂ ਕੀਤਾ ਜਾ ਸਕਦਾ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਦੋਵਾਂ ‘ਚ ਫਰਕ ਇਹ ਹੈ ਕਿ ਪੇਜ਼ਰ ਕਨੈਕਟਿਡ ਹੁੰਦਾ ਹੈ, ਜਦਕਿ ਈ.ਵੀ.ਐੱਮ. ਨਹੀਂ।
ਰਾਜੀਵ ਕੁਮਾਰ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਕਿ ਈਵੀਐਮ ਨਾਲ ਛੇੜਛਾੜ ਸੰਭਵ ਨਹੀਂ ਹੈ। ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ, ‘ਹੁਣ ਲੋਕ ਪੁੱਛਦੇ ਹਨ ਕਿ ਜੇਕਰ ਪੇਜ਼ਰ ਉਡਾਏ ਜਾ ਸਕਦੇ ਹਨ ਹਨ ਤਾਂ ਉਹ ਈਵੀਐਮ ਨੂੰ ਹੈਕ ਕਿਵੇਂ ਨਹੀਂ ਕਰ ਸਕਦੇ? ਜਦੋਂ ਕਿਸੇ ਦੇਸ਼ ਵਿੱਚ ਪੇਜਰ ਫਟ ਗਿਆ ਤਾਂ ਇਸ ਦਾ ਮਤਲਬ ਹੈ ਈਵੀਐਮ ਹੈਕ ਹੋ ਜਾਵੇਗੀ?… ਓ ਭਾਈ, ਪੇਜ਼ਰ ਕਨੈਕਟਿਡ ਹੈ, ਈਵੀਐਮ ਕਨੈਕਟਿਡ ਨਹੀਂ ਹੈ।
ਹਰਿਆਣਾ ਅਤੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕੁਝ ਲੋਕਾਂ ਨੇ ਅਜਿਹੇ ਸਵਾਲ ਚੁੱਕੇ ਸਨ। ਹਾਲ ਹੀ ਵਿੱਚ, ਇਜ਼ਰਾਈਲ ਨੇ ਲੇਬਨਾਨ ਵਿੱਚ ਹਜ਼ਾਰਾਂ ਹਿਜ਼ਬੁੱਲਾ ਲੜਕਿਆਂ ਦੇ ਪੇਜਰਾਂ ਨੂੰ ਉਡਾ ਦਿੱਤਾ ਸੀ। ਇਸ ਘਟਨਾ ਰਾਹੀਂ ਕੁਝ ਲੋਕਾਂ ਨੇ ਦਾਅਵਾ ਕੀਤਾ ਕਿ ਈਵੀਐਮ ਨਾਲ ਛੇੜਛਾੜ ਵੀ ਸੰਭਵ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।