ਪਾਕਿਸਤਾਨ ਦੀ ਖੁਫੀਆ ਏਜੰਸੀ ISI ਨੇ ਨਿਯੁਕਤ ਕੀਤਾ ਨਵਾਂ ਡਾਇਰੈਕਟਰ ਜਨਰਲ

TeamGlobalPunjab
1 Min Read

ਇਸਲਾਮਾਬਾਦ: ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ ਸਰਵਿਸਿਜ਼ ਇੰਟੈਲੀਜੈਂਸ (ISI) ਦਾ ਨਵਾਂ ਡਾਇਰੈਕਟਰ ਜਨਰਲ ਲੈਫਟੀਨੈਂਟ ਜਨਰਲ ਨਦੀਮ ਅਹਿਮਦ ਅੰਜੁਮ ਨੂੰ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਪਾਕਿਸਤਾਨੀ ਫ਼ੌਜ ਨੇ ਬੁੱਧਵਾਰ ਨੂੰ ਖੁਫੀਆ ਏਜੰਸੀ ਦੇ ਸਾਬਕਾ ਮੁਖੀ ਲੈਫਟੀਨੈਂਟ ਜਨਰਲ ਫੈਜ਼ ਹਮੀਦ ਦਾ ਤਬਾਦਲਾ ਕਰਕੇ ਉਸ ਨੂੰ ਪਿਸ਼ਾਵਰ ਕੋਰ ਕਮਾਂਡਰ ਨਿਯੁਕਤ ਕਰ ਦਿੱਤਾ ਸੀ।

ਹਮੀਦ ਨੂੰ 16 ਜੂਨ, 2019 ਨੂੰ ਏਜੰਸੀ ਦਾ ਮੁਖੀ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਹ ਆਈ.ਐਸ.ਆਈ. ਵਿੱਚ ਅੰਦਰੂਨੀ ਸੁਰੱਖਿਆ ਦੇ ਮੁਖੀ ਵਜੋਂ ਕੰਮ ਕਰ ਚੁੱਕੇ ਸਨ। ਹਮੀਦ ਨੂੰ ਫ਼ੌਜ ਦੇ ਮੁਖੀ ਜਨਰਲ ਕਮਰ ਬਾਜਵਾ ਦੇ ਨਜ਼ਦੀਕੀ ਮੰਨਿਆ ਜਾਂਦਾ ਹੈ।

Share this Article
Leave a comment