Home / ਸੰਸਾਰ / ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਦੀ ਹੋਈ ਮੀਟਿੰਗ, ਮੀਡੀਆ ਤੋਂ ਬਣਾ ਕੇ ਰੱਖੀ ਦੂਰੀ

ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਦੀ ਹੋਈ ਮੀਟਿੰਗ, ਮੀਡੀਆ ਤੋਂ ਬਣਾ ਕੇ ਰੱਖੀ ਦੂਰੀ

ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਵਿਖੇ ਅੱਜ ਜ਼ੀਰੋ ਲਾਈਨ ‘ਤੇ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ ਕੀਤੀ ਗਈ। ਇਹ ਮੀਟਿੰਗ ਤਕਰੀਬਨ 4 ਘੰਟਿਆਂ ਤੱਕ ਚੱਲੀ। ਇਸ ਮੀਟਿੰਗ ਵਿਚ ਲਾਂਘੇ ਨੂੰ ਬਣਾਉਣ ਸਬੰਧੀ ਕੰਮਾਂ ‘ਤੇ ਚਰਚਾ ਕੀਤੀ ਗਈ ਅਤੇ ਤਕਨੀਕੀ ਪਹਿਲੂਆਂ ‘ਤੇ ਵੀ ਗੱਲਬਾਤ ਕੀਤੀ ਗਈ। ਇਸ ਮੀਟਿੰਗ ਵਿਚ ਦੋਵੇਂ ਦੇਸ਼ਾਂ ਦੇ ਉਚ ਅਧਿਕਾਰੀਆਂ ਦੇ ਵਫ਼ਦ ਮੌਜੂਦ ਹਨ। ਇਸਦੇ ਨਾਲ ਹੀ ਭਾਰਤ ਵੱਲੋਂ ਬਣਾਏ ਜਾਣ ਵਾਲੇ ਇੰਟੀਗ੍ਰੇਟਿਡ ਚੈੱਕ ਪੋਸਟ ‘ਤੇ ਵੀ ਚਰਚਾ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਅਧਿਕਾਰੀਆਂ ਨੇ ਮੀਡੀਆ ਤੋਂ ਵੀ ਦੂਰੀ ਬਣਾ ਕੇ ਰੱਖੀ। ਸੂਤਰਾਂ ਮੁਤਾਬਿਕ ਇਸ ਮੀਟਿੰਗ ਵਿਚ ਲਾਂਘਾ ਬਣਾਉਣ ਲਈ ਸੜਕਾਂ, ਸਰਕਾਰੀ ਦਫ਼ਤਰਾਂ, ਟਰਮੀਨਲ ਅਤੇ ਪਾਕਿਸਤਾਨ ਵੱਲੋਂ ਰਾਵੀ ਦਰਿਆ ‘ਤੇ ਪੁਲ਼ ਬਣਾਉਣ ਸਬੰਧੀ ਖ਼ਾਸ ਗੱਲਾਂ ਕੀਤੀਆਂ ਗਈਆਂ ਹਨ। ਦੱਸ ਦਈਏ ਕਿ ਪਾਕਿਸਤਾਨ ਵਾਲੇ ਪਾਸਿਓਂ ਲਾਂਘੇ ਦਾ ਕੰਮ ਕਾਫੀ ਸਮੇਂ ਤੋਂ ਸ਼ੁਰੂ ਹੋ ਚੁੱਕਿਆ ਹੈ ਅਤੇ ਲਗਭਗ 70 ਫੀਸਦੀ ਕੰਮ ਪੂਰਾ ਵੀ ਹੋ ਗਿਆ ਹੈ ਅਤੇ ਭਾਰਤ ਵੱਲੋਂ ਵੀ ਕੰਮ ਸ਼ੁਰੂ ਹੋ ਗਿਆ ਹੈ। ਭਾਰਤ ਸਰਕਾਰ ਦਾ ਦਾਅਵਾ ਹੈ ਕਿ ਲਾਂਘੇ ਦਾ ਕੰਮ ਨਵੰਬਰ ਮਹੀਨੇ ਤੋਂ ਪਹਿਲਾਂ ਹੀ ਪੂਰਾ ਕਰ ਦਿੱਤਾ ਜਾਵੇਗਾ।

Check Also

ਦਿੱਲੀ ਅੰਦਰ ਹਿੰਸਕ ਹਾਲਾਤਾਂ ਨੂੰ ਲੈ ਕੇ ਸੋਨੀਆਂ ਗਾਂਧੀ ਨੇ ਮੰਗਿਆ ਅਮਿਤ ਸ਼ਾਹ ਦਾ ਅਸਤੀਫਾ ਤਾਂ ਭੜਕ ਉੱਠੇ ਭਾਜਪਾ ਨੇਤਾ ਫਿਰ ਦੇਖੋ ਕੀ ਕਿਹਾ

ਨਵੀਂ ਦਿੱਲੀ : ਦਿੱਲੀ ਅੰਦਰ ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਹੋ ਰਹੇ ਹਿੰਸਕ ਪ੍ਰਦਰਸ਼ਨਾਂ …

Leave a Reply

Your email address will not be published. Required fields are marked *