CAA ਪ੍ਰਦਰਸ਼ਨ : “ਧਿਆਨ ਹਟਾਉਣ ਲਈ ਭਾਰਤ ਵੱਲੋਂ ਪਾਕਿ ਵਿਰੁੱਧ ਕੀਤੀ ਜਾ ਸਕਦੀ ਹੈ ਕੋਈ ਕਾਰਵਾਈ! ” ਇਮਰਾਨ ਖਾਨ

TeamGlobalPunjab
1 Min Read

ਪਾਕਿਸਤਾਨ ਨੇ ਇਕ ਵਾਰ ਫਿਰ ਭਾਰਤ ਤੋਂ ਹਮਲੇ ਦਾ ਡਰ ਜ਼ਾਹਰ ਕੀਤਾ ਹੈ। ਪਾਕਿਸਤਾਨ ਦੇ ਪ੍ਰਧਾਨਮੰਤਰੀ ਨੇ ਟਵਿੱਟਰ ਰਾਹੀਂ ਇਹ ਸ਼ੱਕ ਪ੍ਰਗਟ ਕੀਤਾ ਹੈ। ਇਮਰਾਨ ਨੇ ਕਿਹਾ ਹੈ, ਕਿ ਭਾਰਤ ਆਪਣੇ ਘਰੇਲੂ ਹਾਲਤਾਂ ਤੋਂ ਧਿਆਨ ਹਟਾਉਣ ਲਈ ਪਾਕਿਸਤਾਨ ਵਿਰੁੱਧ ਕੋਈ ਕਾਰਵਾਈ ਜਰੂਰ ਕਰੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਚੇਤਾਵਨੀ ਵੀ ਦਿੱਤੀ ਹੈ ਕਿ ਜੇ ਅਜਿਹਾ ਹੋਇਆ ਤਾਂ ਪਾਕਿਸਤਾਨ ਵੀ ਇਸ ਕਾਰਵਾਈ ਦਾ ਢੁੱਕਵਾਂ ਜਵਾਬ ਦੇਵੇਗਾ।

- Advertisement -

ਉਨ੍ਹਾਂ ਕਿਹਾ ਕਿ ਸੋਧੇ ਹੋਏ ਨਾਗਰਿਕਤਾ ਕਾਨੂੰਨ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ। ਖਾਨ ਨੇ ਕਿਹਾ ਕਿ ਜਿਸ ਢੰਗ ਨਾਲ ਭਾਰਤ ਵਿੱਚ ਵਿਰੋਧ ਪ੍ਰਦਰਸ਼ਨ ਵੱਧ ਰਹੇ ਹਨ, ਪਾਕਿਸਤਾਨ ਲਈ ਵੀ ਖਤਰਾ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਦਰਸ਼ਨਾਂ ਤੋਂ ਧਿਆਨ ਭੜਕਾਉਣ ਲਈ ਕੋਈ ਕਾਰਵਾਈ ਕੀਤੀ ਜਾ ਸਕਦੀ ਹੈ।

Share this Article
Leave a comment