ਸ੍ਰੀ ਨਨਕਾਣਾ ਸਾਹਿਬ : ਇੱਕ ਪਾਸੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਦੇਸ਼ਾਂ ਪ੍ਰਦੇਸ਼ਾਂ ਵਿੱਚ ਤਿਆਰੀਆਂ ਪੂਰੇ ਜੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ ਉੱਥੇ ਹੀ ਇਸੇ ਮੌਕੇ ਗੁਆਂਢੀ ਮੁਲਕ ਦੀ ਇਮਰਾਨ ਸਰਕਾਰ ਨੇ ਸਿੱਖ ਸੰਗਤ ਲਈ ਇੱਕ ਹੋਰ ਵੱਡੀ ਖੁਸ਼ੀ ਦੀ ਖ਼ਬਰ ਸੁਣਾਈ ਹੈ।
ਜੀ ਹਾਂ ਤੇ ਇਹ ਖੁਸ਼ੀ ਦੀ ਖ਼ਬਰ ਇਹ ਹੈ ਕਿ ਇਨ੍ਹਾਂ ਸਮਾਗਮਾਂ ਤੋਂ ਵੀ ਪਹਿਲਾਂ ਇਮਰਾਨ ਖਾਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਬਣਨ ਵਾਲੀ ਇੱਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਗਿਆ ਹੈ।
ਦੱਸ ਦਈਏ ਕਿ ਇਹ ਯੂਨੀਵਰਸਿਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ ਨਨਕਾਣਾ ਸਾਹਿਬ ਵਿਖੇ ਬਣਾਈ ਜਾ ਰਹੀ ਹੈ ਅਤੇ ਇਸ ਨੂੰ ਤਿਆਰ ਕਰਨ ‘ਤੇ ਤਕਰੀਬਨ 500 ਕਰੋੜ ਰੁਪਏ ਦਾ ਖਰਚ ਆਉਣ ਦੀ ਗੱਲ ਕਹੀ ਜਾ ਰਹੀ ਹੈ।
ਇਸ ਦਾ ਨੀਂਹ ਪੱਥਰ ਰੱਖਣ ਆਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਦਾ ਇਹ ਸਭ ਤੋਂ ਵਧੀਆ ਤਰੀਕਾ ਹੈ।
ਉਨ੍ਹਾਂ ਕਿਹਾ ਕਿ ਇੱਕ ਰਾਸ਼ਟਰ ਦੀ ਸਫਲਤਾ ਵਿੱਚ ਸਿੱਖਿਆ ਦਾ ਬਹੁਤ ਵੱਡਾ ਹੱਥ ਹੁੰਦਾ ਹੈ। ਇਮਰਾਨ ਅਨੁਸਾਰ ਨਨਕਾਣਾ ਸਾਹਿਬ ਸਿੱਖਾਂ ਦਾ ਮੱਕਾ ਹੈ ਅਤੇ ਕਰਤਾਰਪੁਰ ਸਾਹਿਬ ਸਿੱਖਾਂ ਦਾ ਮਦੀਨਾਂ ਹੈ।