ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਬੁੱਧਵਾਰ ਨੂੰ ਕਿਹਾ ਕਿ ਜਦੋਂ ਤੱਕ ਭਾਰਤ ਵਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਹਟਾਉਣ ਦਾ ਫੈਸਲਾ ਵਾਪਸ ਨਹੀਂ ਲਿਆ ਜਾਂਦਾ ਉਦੋਂ ਤੱਦ ਤੱਕ ਪਾਕਿਸਤਾਨ ਗੁਆਂਢੀ ਦੇਸ਼ ਦੇ ਨਾਲ ਸਿਆਸੀ ਸਬੰਧ ਬਹਾਲ ਨਹੀਂ ਕਰੇਗਾ।
ਦੱਸਣਯੋਗ ਹੀ ਕਿ ਭਾਰਤ ਨੇ 5 ਅਗਸਤ 2019 ਨੂੰ ਸੰਵਿਧਾਨ ਦੀ ਧਾਰਾ 370 ਦੇ ਤਹਿਤ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰ ਕੇ ਇਸ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਵੰਡ ਦਿੱਤਾ ਸੀ। ਜਿਸ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲ ਕਾਰੋਬਾਰ ਮੁਲਤਵੀ ਕਰ ਦਿੱਤਾ ਸੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਹੇਠਲੇ ਪੱਧਰ ’ਤੇ ਪਹੁੰਚ ਗਏ ਸਨ।
ਇਮਰਾਨ ਖਾਨ ਨੇ ਕਿਹਾ ਕਿ, ‘ਮੈਂ ਸਾਫ਼ ਕਰਨਾ ਚਾਹੁੰਦਾ ਹਾਂ ਕਿ ਜਦੋਂ ਤੱਕ ਭਾਰਤ 5 ਅਗਸਤ 2019 ਦੇ ਗੈਰ-ਕਾਨੂੰਨੀ ਕਦਮਾਂ ਨੂੰ ਵਾਪਸ ਨਹੀਂ ਲੈਂਦਾ, ਉਦੋਂ ਤੱਕ ਉਸ ਨਾਲ ਸਿਆਸੀ ਸਬੰਧ ਬਹਾਲ ਨਹੀਂ ਹੋਣਗੇ।’ ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ‘ਪਾਕਿਸਤਾਨ ਆਪਣੇ ਕਸ਼ਮੀਰੀ ਭਰਾਵਾਂ ਅਤੇ ਭੈਣਾਂ ਨਾਲ ਖੜ੍ਹਾ ਹੈ।’