ਨਿਊਜ਼ ਡੈਸ਼ਕ: ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ੁਸ਼ਖਬਰੀ ਹੈ। ਹੁਣ ਸ਼ਰਧਾਲੂਆਂ ਨੂੰ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ। ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਨਿਯਮਾਂ ਵਿਚ ਵੱਡੀ ਢਿੱਲ ਦੇਣ ਦਾ ਐਲਾਨ ਕੀਤਾ। ਹੁਣ ਸਿੱਖ ਸ਼ਰਧਾਲੂਆਂ ਨੂੰ ਹੁਣ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ। ਉਹ ਅੱਧੇ ਘੰਟੇ ਦੇ ਅੰਦਰ ਵੀਜ਼ਾ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਕਿ ਯੂਕੇ ਅਤੇ ਕੈਨੇਡਾ ਦੇ ਨਾਗਰਿਕ ਸਰਲ ਆਨਲਾਈਨ ਪ੍ਰਕਿਰਿਆ ਰਾਹੀਂ ਆਸਾਨੀ ਨਾਲ ਵੀਜ਼ਾ ਪ੍ਰਾਪਤ ਕਰ ਸਕਦੇ ਹਨ। ਹੁਣ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ ਅਤੇ ਉਹ ਅੱਧੇ ਘੰਟੇ ਦੇ ਅੰਦਰ ਵੀਜ਼ਾ ਪ੍ਰਾਪਤ ਕਰ ਸਕਦੇ ਹਨ।
ਗ੍ਰਹਿ ਮੰਤਰੀ ਨੇ 10 ਲੱਖ ਸਿੱਖ ਸ਼ਰਧਾਲੂਆਂ ਦਾ ਪਾਕਿਸਤਾਨ ਵਿਚ ਸਵਾਗਤ ਕਰਨ ਦੀ ਇੱਛਾ ਜ਼ਾਹਰ ਕੀਤੀ ਅਤੇ ਉਨ੍ਹਾਂ ਨੂੰ ਨਨਕਾਣਾ ਸਾਹਿਬ, ਕਰਤਾਰਪੁਰ ਅਤੇ ਹਸਨ ਅਬਦਾਲ ਵਰਗੇ ਰਵਾਇਤੀ ਸਥਾਨਾਂ ਤੋਂ ਬਾਹਰ ਜਾਣ ਲਈ ਉਤਸ਼ਾਹਤ ਕੀਤਾ। ਉਨ੍ਹਾਂ ਨੇ ਭਾਰਤੀ ਨਾਗਰਿਕਾਂ ਸਮੇਤ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਪਾਕਿਸਤਾਨ ਵਿਚ 2025 ਵਿਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਵਿਚ ਸ਼ਾਮਲ ਹੋਣ ਦਾ ਸੱਦਾ ਦਿਤਾ ਅਤੇ ਉਨ੍ਹਾਂ ਦੀ ਸ਼ਮੂਲੀਅਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।
ਸਿੱਖ ਸ਼ਰਧਾਲੂਆਂ ਦੇ ਵਫ਼ਦ ਨੇ ਗ੍ਰਹਿ ਮੰਤਰੀ ਨਕਵੀ ਦਾ ਉਨ੍ਹਾਂ ਦੀ ਮਹਿਮਾਨਨਿਵਾਜ਼ੀ ਲਈ ਧੰਨਵਾਦ ਕੀਤਾ ਅਤੇ ਆਨਲਾਈਨ ਵੀਜ਼ਾ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਦੀ ਸ਼ਲਾਘਾ ਕਰਦਿਆਂ ਕਿਹਾ, ‘‘ਤੁਸੀਂ ਸਾਡਾ ਦਿਲ ਜਿੱਤ ਲਿਆ ਹੈ। ਉਨ੍ਹਾਂ ਨੇ ਪਾਕਿਸਤਾਨ ’ਚ ਨਿਵੇਸ਼ ਦੇ ਮੌਕਿਆਂ ਦੀ ਤਲਾਸ਼ ਕਰਨ ’ਚ ਵੀ ਦਿਲਚਸਪੀ ਜ਼ਾਹਰ ਕੀਤੀ। ਇਸ ਮੌਕੇ ਉੱਘੇ ਉਦਯੋਗਪਤੀ ਕਾਸ਼ਿਫ ਅਸ਼ਫਾਕ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।’’
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।