ਪਾਕਿਸਤਾਨ ਨੇ ਦੁਨੀਆ ਭਰ ਦੇ ਲੋਕਾਂ ਨੂੰ ਕੀਤੀ ਮਦਦ ਦੀ ਅਪੀਲ, ਦੇਖੋ ਭਾਰੀ ਤਬਾਹੀ ਦੀਆਂ ਤਸਵੀਰਾਂ

Prabhjot Kaur
2 Min Read

ਇਸਲਾਮਾਬਾਦ: ਕੁਦਰਤੀ ਆਫ਼ਤ ਨਾਲ ਘਿਰੇ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ, ਅੰਤਰਰਾਸ਼ਟਰੀ ਭਾਈਚਾਰੇ ਅਤੇ ਵਿਦੇਸ਼ੀ ਪਾਕਿਸਤਾਨੀਆਂ ਨੂੰ ਬਚਾਅ, ਰਾਹਤ ਅਤੇ ਮੁੜ ਵਸੇਬੇ ਲਈ ਮਦਦ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਡਾਕਟਰ ਆਰਿਫ ਅਲਵੀ ਨੇ ਸੰਯੁਕਤ ਰਾਸ਼ਟਰ ਅਤੇ ਵਿਦੇਸ਼ੀ ਪਾਕਿਸਤਾਨੀਆਂ ਸਣੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।

ਡਾਕਟਰ ਅਲਵੀ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਜਿਨ੍ਹਾਂ ਨੇ ਅਤੀਤ ਵਿੱਚ ਦੇਸ਼ ਦੀ ਮਦਦ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ ਉਹ ਇੱਕ ਵਾਰ ਫਿਰ ਅੱਗੇ ਆਉਣ ਅਤੇ ਸਰਕਾਰ ਅਤੇ ਹੋਰ ਸਬੰਧਤ ਸੰਸਥਾਵਾਂ ਦੇ ਬਚਾਅ ਅਤੇ ਰਾਹਤ ਕਾਰਜਾ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ। ਉਨ੍ਹਾਂ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅਪੀਲ ਕਰਨ ਤਾਂ ਜੋ ਉਨ੍ਹਾਂ ਦਾ ਘਰ ਮੁੜ ਵਸਾਉਣ ਵਿੱਚ ਮਦਦ ਕੀਤੀ ਜਾ ਸਕੇ।

- Advertisement -

ਦੱਸਣਯੋਗ ਹੈ ਕਿ ਪਾਕਿਸਤਾਨ ‘ਚ ਹੜ੍ਹ ਕਾਰਨ ਹੁਣ ਤੱਕ ਲਗਭਗ 1000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਐਨਡੀਐਮਏ) ਦੇ ਮੁਤਾਬਕ , ਪਿਛਲੇ 24 ਘੰਟਿਆਂ ਵਿੱਚ 45 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 113 ਲੋਕ ਜ਼ਖਮੀ ਹੋਏ ਹਨ। ਜਿਸ ਨਾਲ ਜ਼ਖਮੀਆਂ ਦੀ ਗਿਣਤੀ 1,456 ਹੋ ਗਈ ਹੈ।

ਸਿੰਧ ਅਤੇ ਬਲੋਚਿਸਤਾਨ ਹੜ੍ਹਾਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਇੱਥੇ ਭਾਰੀ ਤਬਾਹੀ ਹੋਈ ਹੈ। ਪਾਕਿਸਤਾਨ ਰੇਲਵੇ ਨੇ ਦੋਵਾਂ ਸੂਬਿਆਂ ਦੇ ਕਈ ਇਲਾਕਿਆਂ ‘ਚ ਟਰੇਨਾਂ ਰੋਕ ਦਿੱਤੀਆਂ ਹਨ। ਇਸ ਦੇ ਨਾਲ ਹੀ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਨੇ ਖਰਾਬ ਮੌਸਮ ਕਾਰਨ ਸ਼ੁੱਕਰਵਾਰ ਨੂੰ ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ਲਈ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ।

ਇਸ ਤੋਂ ਇਲਾਵਾ ਪਾਕਿਸਤਾਨ ‘ਚ ਭਾਰਤ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਤੋਂ ਲੈ ਕੇ ਅਫਗਾਨਿਸਤਾਨ ਸਰਹੱਦ ਤੱਕ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਪਾਕਿਸਤਾਨ ਸਰਕਾਰ ਦੇ ਮੁਤਾਬਕ ਪਾਕਿਸਤਾਨ ਵਿੱਚ ਇਹ ਭਿਆਨਕ ਹੜ੍ਹ ਕਦੇ ਨਹੀਂ ਆਇਆ। ਭਾਰੀ ਬਾਰਸ਼ ਕਾਰਨ ਪਾਕਿਸਤਾਨ ਵਿੱਚ ਨਦੀਆਂ ਦਾ ਪੱਧਰ ਵੱਧ ਗਿਆ ਹੈ। ਦਰਿਆਵਾਂ ਦਾ ਪਾਣੀ ਫੈਲ ਕੇ ਬਸਤੀਆਂ ‘ਚੋਂ ਦੀ ਲੰਘ ਰਿਹਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment