ਪਾਕਿਸਤਾਨ ‘ਚ ਵਿਗੜਦੇ ਜਾ ਰਹੇ ਨੇ ਹਲਾਤ! ਦੇਖਦੇ ਹੀ ਗੋਲ਼ੀ ਮਾਰਨ ਦੇ ਹੁਕਮ, ਸੁਰੱਖਿਆ ਮੁਲਾਜ਼ਮਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ

Global Team
2 Min Read

ਨਿਊਜ਼ ਡੈਸਕ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਹੋ ਰਿਹਾ ਪ੍ਰਦਰਸ਼ਨ ਹਿੰਸਕ ਹੁੰਦਾ ਜਾ ਰਿਹਾ ਹੈ। ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਸ਼੍ਰੀਨਗਰ ਹਾਈਵੇਅ ‘ਤੇ ਸੁਰੱਖਿਆ ਰੇਂਜਰਾਂ ਨੂੰ ਵਾਹਨਾਂ ‘ਤੇ ਹਮਲਾ ਕੀਥਾ, ਜਿਸ ਦੇ ਨਤੀਜੇ ਵਜੋਂ ਚਾਰ ਪੈਰਾਟ੍ਰੋਪਰਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਸ ਹਿੰਸਾ ‘ਚ ਹੁਣ ਤੱਕ 6 ਸੁਰੱਖਿਆ ਮੁਲਾਜ਼ਮ ਮਾਰੇ ਜਾ ਚੁੱਕੇ ਹਨ ਅਤੇ 100 ਤੋਂ ਜ਼ਿਆਦਾ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ। ਸਥਿਤੀ ‘ਤੇ ਕਾਬੂ ਪਾਉਣ ਲਈ ਧਾਰਾ 245 ਤਹਿਤ ਫੌਜ ਨੂੰ ਬੁਲਾਇਆ ਗਿਆ ਹੈ ਤੇ ਦੇਖਦੇ ਹੀ ਗੋਲੀ ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਖੈਬਰ ਪਖਤੂਨਖਵਾ ਤੋਂ ਪ੍ਰਦਰਸ਼ਨਕਾਰੀ ਡੀ-ਚੌਕ ਵੱਲ ਵਧ ਰਹੇ ਹਨ ਜੋ ਰਾਸ਼ਟਰਪਤੀ ਭਵਨ, ਪ੍ਰਧਾਨ ਮੰਤਰੀ ਦਫਤਰ ਅਤੇ ਸੰਸਦ ਵਰਗੀਆਂ ਪ੍ਰਮੁੱਖ ਇਮਾਰਤਾਂ ਦੇ ਨੇੜੇ ਹੈ। ਪ੍ਰਦਰਸ਼ਨਕਾਰੀਆਂ ਨੇ ਭਾਰੀ ਮਸ਼ੀਨਰੀ ਦੀ ਮਦਦ ਨਾਲ ਸ਼ਿਪਿੰਗ ਕੰਟੇਨਰਾਂ ਤੇ ਬੈਰੀਕੇਡਾਂ ਨੂੰ ਹਟਾ ਦਿੱਤਾ। ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਤੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਦੀ ਅਗਵਾਈ ਹੇਠ ਮਾਰਚ ਜਾਰੀ ਹੈ। ਪ੍ਰਦਰਸ਼ਨਕਾਰੀ ਸ਼ਾਂਤਮਈ ਪ੍ਰਦਰਸ਼ਨ ਦਾ ਦਾਅਵਾ ਕਰ ਰਹੇ ਹਨ, ਪਰ ਹਿੰਸਾ ਵਧ ਰਹੀ ਹੈ।

ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ‘ਚ ਕਿਹਾ ਹੈ ਕਿ ਇਸਲਾਮਾਬਾਦ ‘ਚ ਤਾਇਨਾਤ ਕਾਂਸਟੇਬਲ ਮੁਹੰਮਦ ਮੁਬਾਸ਼ਿਰ ਬਿਲਾਲ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਪਣੀ ਡਿਊਟੀ ਨਿਭਾਉਂਦੇ ਹੋਏ ”ਸ਼ਰਾਰਤੀ ਲੋਕਾਂ ਦੀ ਹਿੰਸਾ” ਕਾਰਨ ਜ਼ਖਮੀ ਹੋ ਗਿਆ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਸਰਗੋਧਾ ਪੁਲਿਸ ਦਾ ਇਕ ਹੋਰ ਕਾਂਸਟੇਬਲ ਬਦਮਾਸ਼ਾਂ ਦੀ ਗੋਲੀਬਾਰੀ ਕਾਰਨ ਜ਼ਖਮੀ ਹੋ ਗਿਆ, ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment