ਪਾਕਿਸਤਾਨ ਵੱਲੋਂ ਪੁੰਛ ‘ਚ ਹੋਈ ਗੋਲਾਬਾਰੀ ਦੌਰਾਨ 4 ਸਿੱਖ ਸ਼ਰਧਾਲੂਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ‘ਤੇ ਹੋਇਆ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਮਲੇ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ। ਮ੍ਰਿਤਕਾਂ ਦੀ ਪਛਾਣ ਭਾਈ ਅਮਰੀਕ ਸਿੰਘ ਰਾਗੀ, ਭਾਈ ਅਮਰਜੀਤ ਸਿੰਘ (ਸਾਬਕਾ ਫੌਜੀ), ਭਾਈ ਰਣਜੀਤ ਸਿੰਘ ਅਤੇ ਸਿੱਖ ਬੀਬੀ ਰੂਬੀ ਕੌਰ ਵਜੋਂ ਹੋਈ ਹੈ।
ਜ਼ਿਕਰਯੋਗ ਹੈ ਕਿ ਭਾਰਤ ਨੇ ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਸਵੇਰੇ ਦੇਰ ਰਾਤ ਪਾਕਿਸਤਾਨ ‘ਤੇ ‘ਆਪ੍ਰੇਸ਼ਨ ਸਿੰਦੂਰ’ ਨਾਮਕ ਹਵਾਈ ਹਮਲਾ ਕੀਤਾ। ਇਸ ਸਮੇਂ ਦੌਰਾਨ, 9 ਥਾਵਾਂ ‘ਤੇ ਵਾਰ ਕੀਤਾ ਗਿਆ ਤੇ ਕਈ ਅੱਤਵਾਦੀ ਮਾਰੇ ਦੱਸੇ ਜਾ ਰਹੇ ਹਨ। ਇਸ ਹਮਲੇ ਤੋਂ ਬਾਅਦ ਹਰਿਆਣਾ, ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਵਿੱਚ ਹਾਈ ਅਲਰਟ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।