ਪਾਕਿਸਤਾਨ ਨੇ 1684 ਸ਼ਰਧਾਲੂਆਂ ‘ਚੋਂ 788 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ, ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ

Rajneet Kaur
2 Min Read

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜ਼ੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

ਦਸ ਦਈਏ ਕਿ  ਸ਼੍ਰੋਮਣੀ ਕਮੇਟੀ ਵੱਲੋਂ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਸਨ ਪਰ 788 ਪਾਸਪੋਰਟ ‘ਤੇ ਵੀਜ਼ਾ ਨਹੀਂ ਦਿਤਾ ਗਿਆ।ਜਿਸ ‘ਤੇ ਐਡਵੋਕੇਟ ਧਾਮੀ ਨੇ ਕਿਹਾ ਕਿ  ਵੀਜ਼ਾ ਨਾ ਦੇਣਾ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਵਿਚ ਹਮੇਸ਼ਾ ਹੀ ਪੰਜਾਬ ਦੇ ਕੋਟੇ ਅਨੁਸਾਰ ਹੀ ਪਾਸਪੋਰਟ ਭੇਜੇ ਜਾਂਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ 50 ਫੀਸਦੀ ਦੇ ਲਗਪਗ ਸ਼ਰਧਾਲੂਆਂ ਦੇ ਵੀਜ਼ੇ ਕੱਟ ਕੇ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।

ਉਨ੍ਹਾਂ ਕਿਹਾ ਕਿ  ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਤੌਰ ’ਤੇ ਗੌਰ ਕਰਨਾ ਚਾਹੀਦਾ ਹੈ।  ਪਾਕਿਸਤਾਨ ਦੌਰੇ ਦੌਰਾਨ ਉਨ੍ਹਾਂ ਨੇ ਇਹ ਮਾਮਲਾ ਵੀ ਉਠਾਇਆ ਸੀ, ਜਿਸ ਦੌਰਾਨ ਪਾਕਿਸਤਾਨ ਦੇ ਸਬੰਧਤ ਅਧਿਕਾਰੀਆਂ ਨੇ ਯਕੀਨ ਦਿਵਾਇਆ ਸੀ ਕਿ ਉਹ ਇਸ ’ਤੇ ਸੁਹਿਰਦਤਾ ਨਾਲ ਕਾਰਜ ਕਰਨਗੇ। ਪਰ ਦੁੱਖ ਦੀ ਗੱਲ ਹੈ ਕਿ ਪਹਿਲਾਂ ਦੀ ਤਰ੍ਹਾਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ  ਵੀਜ਼ੇ ਨਹੀਂ ਦਿੱਤੇ ਗਏ। ਨਾਲ ਹੀ ਉਨ੍ਹਾਂ ਕਿਹਾ ਕਿ  ਇਸ ਮਾਮਲੇ ਨੂੰ ਲੈ ਕੇ ਜਲਦ ਹੀ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨੂੰ ਮਿਲਣ ਵਾਸਤੇ ਵਫ਼ਦ ਵੀ ਭੇਜਿਆ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment