ਪਾਕਿਸਤਾਨ ਦੀ ਜੇਲ੍ਹ ‘ਚ ਬੰਦ 22 ਭਾਰਤੀ ਪੁੱਜਣਗੇ ਆਪਣੇ ਦੇਸ਼

Global Team
2 Min Read

ਨਿਊਜ਼ ਡੈਸਕ: ਪਾਕਿਸਤਾਨੀ ਜੇਲ੍ਹਾਂ ਵਿੱਚ ਕੈਦ ਮਛੇਰੇ ਆਪਣੀ ਰਿਹਾਈ ਦੀ ਉਡੀਕ ਕਰ ਰਹੇ ਹਨ। ਕਈ ਮਛੇਰਿਆਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ, ਫਿਰ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ। ਹਾਲ ਹੀ ਵਿੱਚ, ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਆਉਣ ਵਾਲੇ ਦਿਨਾਂ ਵਿੱਚ ਭਾਰਤੀ ਮਛੇਰਿਆਂ ਨੂੰ ਜੇਲ੍ਹ ਤੋਂ ਰਿਹਾਅ ਕਰਨ ਲਈ ਅਲਟੀਮੇਟਮ ਦਿੱਤਾ ਸੀ। ਇਸ ਅਲਟੀਮੇਟਮ ਦਾ ਅਸਰ ਹੋਇਆ ਅਤੇ ਹੁਣ ਪਾਕਿਸਤਾਨੀ ਜੇਲ੍ਹਾਂ ਵਿੱਚ ਕੈਦ 22 ਮਛੇਰਿਆਂ ਨੂੰ ਸ਼ਨੀਵਾਰ ਨੂੰ ਰਿਹਾਅ ਕੀਤਾ ਜਾਵੇਗਾ।

ਪਾਕਿਸਤਾਨੀ ਜੇਲ੍ਹਾਂ ਵਿੱਚ ਕੈਦ ਲਗਭਗ 22 ਭਾਰਤੀ ਮਛੇਰੇ ਅੱਜ ਰਿਹਾਅ ਹੋ ਜਾਣਗੇ ਅਤੇ ਆਪਣੇ ਵਤਨ ਭਾਰਤ ਵਾਪਸ ਪਰਤਣਗੇ। ਇਹ ਮਛੇਰੇ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਪਹੁੰਚਣਗੇ।

ਇਹ ਲੋਕ ਗੁਜਰਾਤ ਦੇ ਰਹਿਣ ਵਾਲੇ ਹਨ ਜੋ ਮੱਛੀਆਂ ਫੜਦੇ ਸਮੇਂ ਗਲਤੀ ਨਾਲ ਪਾਕਿਸਤਾਨੀ ਸਰਹੱਦ ਵਿੱਚ ਦਾਖਲ ਹੋ ਗਏ। ਜਿਸ ਕਾਰਨ ਪਾਕਿਸਤਾਨ ਪੁਲਿਸ ਨੇ ਉਹਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਪਾ ਦਿੱਤਾ। ਇਹ ਲੋਕ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਅੱਜ ਆਪਣੇ ਦੇਸ਼ ਵਾਪਸ ਪਰਤਣਗੇ।

ਪਾਕਿਸਤਾਨ ਅਤੇ ਭਾਰਤ ਨਿਯਮਿਤ ਤੌਰ ‘ਤੇ ਇੱਕ ਦੂਜੇ ਦੇ ਮਛੇਰਿਆਂ ਨੂੰ ਸਮੁੰਦਰੀ ਸੀਮਾ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕਰਦੇ ਹਨ। ਅਧਿਕਾਰੀਆਂ ਦੀ ਮੰਨੀਏ ਤਾਂ ਮਛੇਰਿਆਂ ਨੂੰ ਸ਼ਨੀਵਾਰ ਦੁਪਹਿਰ ਨੂੰ ਅਟਾਰੀ-ਵਾਹਗਾ ਸਰਹੱਦ ‘ਤੇ ਰਾਜ ਮੱਛੀ ਪਾਲਣ ਵਿਭਾਗ ਦੀ ਟੀਮ ਦੇ ਹਵਾਲੇ ਕਰ ਦਿੱਤਾ ਜਾਵੇਗਾ। ਮਛੇਰੇ ਗੁਜਰਾਤ ਦੇ ਵੱਖ-ਵੱਖ ਹਿੱਸਿਆਂ ਤੋਂ ਹਨ, ਉਨ੍ਹਾਂ ਨੂੰ ਰੇਲਗੱਡੀ ਰਾਹੀਂ ਰਾਜ ਭੇਜਿਆ ਜਾਵੇਗਾ।

ਦੱਸਣਯੋਗ ਹੈ ਕਿ  ਵਿੱਚ ਮੱਛੀਆਂ ਫੜਦੇ ਸਮੇਂ, ਮਛੇਰਿਆਂ ਨੂੰ ਪਤਾ ਨਹੀਂ ਲੱਗਦਾ ਕਿ ਉਹ ਮੱਛੀਆਂ ਫੜਦੇ ਸਮੇਂ ਕਦੋਂ ਕਿਸੇ ਹੋਰ ਦੇਸ਼ ਦੀ ਸਰਹੱਦ ਵਿੱਚ ਦਾਖਲ ਹੋ ਜਾਂਦੇ ਹਨ, ਜਿਸ ਕਾਰਨ ਇਹ ਲੋਕ ਫੜੇ ਜਾਂਦੇ ਹਨ। ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਿਆ ਜਾਂਦਾ ਹੈ ਅਤੇ ਤਸੀਹੇ ਦਿੱਤੇ ਜਾਂਦੇ ਹਨ। ਉਨ੍ਹਾਂ ਨੂੰ ਕਈ ਦਿਨਾਂ ਤੱਕ ਭੁੱਖਾ ਵੀ ਰੱਖਿਆ ਜਾਂਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment